04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਡੀ. ਸੀ. ਵਲੋਂ ਪਰਾਲੀ ਦੀ ਵਰਤੋਂ ਨੂੰ ਲੈ ਕੇ ਮੀਟਿੰਗ

ਅਜੀਤ ਡੈਸਕ 19-06-2025
ਫ਼ਤਹਿਗੜ੍ਹ ਸਾਹਿਬ, 18 ਜੂਨ (ਰਵਿੰਦਰ ਮੌਦਗਿਲ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੀ ਪਰਾਲੀ ਦੀ ਐਕਸ ਸੀਟੂ ਵਰਤੋਂ ਨੂੰ ਲੈ ਕੇ ਸਨਅਤੀ ਇਕਾਈਆਂ ਦੇ ਨੁਮਾਇੰਦਿਆਂ ਅਤੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਵਾਢੀ ਸ਼ੁਰੂ ਹੋਣ ਵਿਚ ਅਜੇ ਕਾਫ਼ੀ ਸਮਾਂ ਹੈ ਅਤੇ ਇਸ ਲਈ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਲਾਏ ਜਾਣ ਦੀ ਮਾੜੀ ਪ੍ਰਥਾ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ ਅਤੇ ਇਸ ਦੇ ਢੁਕਵੇਂ ਹੱਲ ਅਮਲ ਵਿਚ ਲਿਆਂਦੇ ਜਾਣੇ ਯਕੀਨੀ ਬਣਾਏ ਜਾਣ | ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਰੁਝਾਨ ਨੂੰ ਮੁਕੰਮਲ ਤੌਰ 'ਤੇ ਠੱਲ੍ਹ ਪਾਉਣ ਲਈ ਵੱਖ-ਵੱਖ ਸਥਾਨਾਂ 'ਤੇ ਝੋਨੇ ਦੀ ਪਰਾਲੀ ਦਾ ਭੰਡਾਰ ਕਰਨ ਲਈ ਲੋੜੀਂਦੀ ਜ਼ਮੀਨ ਦੀ ਪਛਾਣ ਕੀਤੀ ਜਾਵੇ ਤਾਂ ਜੋ ਬਾਅਦ ਵਿਚ ਇਸ ਪਰਾਲੀ ਦੀ ਵਰਤੋਂ ਗੱਠਾਂ ਬਣਾਉਣ ਲਈ ਹੋ ਸਕੇ | ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਇਕੱਠੀ ਕਰਨ ਦੀ ਪ੍ਰਕਿਰਿਆ ਨੂੰ ਵਧਾਉਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣ ਤਾਂ ਜੋ ਖੇਤਾਂ ਵਿਚ ਅੱਗ ਲਾਏ ਜਾਣ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ | ਪਰਾਲੀ ਤੋਂ ਗਿੱਟੀਆਂ ਬਣਾਉਣ ਵਾਲੇ ਯੂਨਿਟ ਲਗਾਉਣ ਲਈ ਨਿਵੇਸ਼ਕਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾਵੇ ਅਤੇ ਸਥਾਪਤ ਯੂਨਿਟਾਂ ਨਾਲ ਭੱਠਾ ਮਾਲਕਾਂ ਦਾ ਤਾਲਮੇਲ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਨੂੰ ਖੇਤਾਂ ਵਿਚੋਂ ਇਕੱਠਾ ਕਰਨ ਤੇ ਕਰਵਾਉਣ ਲਈ ਕਿਸਾਨਾਂ ਨੂੰ ਵੀ ਵਾਧੂ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ | ਮੀਟਿੰਗ ਦੌਰਾਨ ਸਨਅਤੀ ਇਕਾਈਆਂ ਦੇ ਨੁਮਾਇੰਦਿਆਂ ਨੂੰ ਦਰਪੇਸ਼ ਔਕੜਾਂ ਦਾ ਜਾਇਜ਼ਾ ਵੀ ਲਿਆ ਗਿਆ | ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ. ਪਿ੍ਤਪਾਲ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅਕਾਲੀ ਦਲ ਆਗਾਮੀ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰੇਗਾ- ਚੰਦੂਮਾਜਰਾ, ਪੂਨੀਆ ਅਗਲੀ ਖ਼ਬਰ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਦੋ ਨੌਜਵਾਨਾਂ ਨੂੰ ਨਸ਼ਾ ਛੁਡਾਊ ਸੈਂਟਰ 'ਚ ਦਾਖ਼ਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।