05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅਕਾਲੀ ਦਲ ਆਗਾਮੀ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰੇਗਾ- ਚੰਦੂਮਾਜਰਾ, ਪੂਨੀਆ

ਅਜੀਤ ਡੈਸਕ 19-06-2025
ਫ਼ਤਹਿਗੜ੍ਹ ਸਾਹਿਬ, 18 ਜੂਨ (ਬਲਜਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਗਠਿਤ ਕੀਤੀ ਗਈ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਜਥੇ. ਇਕਬਾਲ ਸਿੰਘ ਝੂੰਦਾਂ ਕੋਲ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਰਣਬੀਰ ਸਿੰਘ ਪੂਨੀਆ ਦੁਆਰਾ ਹਲਕੇ 'ਚੋਂ ਮੈਂਬਰਸ਼ਿਪ ਭਰਤੀ ਮੁਕੰਮਲ ਹੋਣ ਮਗਰੋਂ 100 ਕਾਪੀਆਂ ਜਮਾਂ ਕਰਵਾਈਆਂ ਗਈਆਂ ਹਨ | ਇਸ ਮੌਕੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਰਣਬੀਰ ਸਿੰਘ ਪੂਨੀਆ ਨੇ ਕਿਹਾ ਕਿ ਭਰਤੀ ਮੁਹਿੰਮ ਨੂੰ ਹਰ ਵਰਗ ਪਾਸੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਸਦਕਾ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਇਕ ਮਜ਼ਬੂਤ ਸਿਆਸੀ ਸ਼ਕਤੀ ਵਜੋਂ ਉੱਭਰ ਕੇ ਸਾਹਮਣੇ ਆਵੇਗਾ, ਕਿਉਂਕਿ ਪੰਜਾਬ ਦੇ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਜਥੇਬੰਦੀ ਦਾ ਹੀ ਸਮਰਥਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਰਤੀ ਮੁਹਿੰਮ ਮੁਕੰਮਲ ਹੋ ਚੁੱਕੀ ਹੈ ਅਤੇ ਛੇਤੀ ਹੀ ਪਾਰਟੀ ਨੂੰ ਪੰਥ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਵਾਲੀ ਲੀਡਰਸ਼ਿਪ ਮਿਲੇਗੀ | ਜਿਸ ਮਗਰੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ | ਆਗੂਆਂ ਨੇ ਦਾਅਵਾ ਕੀਤਾ ਕਿ 2027 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਦਰਜ ਕਰੇਗਾ | ਇਸ ਮੌਕੇ 'ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਾਬਕਾ ਵਿਧਾਇਕ, ਰਣਬੀਰ ਸਿੰਘ ਪੂਨੀਆ, ਸਾਬਕਾ ਚੇਅਰਮੈਨ ਮਨਦੀਪ ਸਿੰਘ ਤਰਖਾਣ ਮਾਜਰਾ ਤੇ ਰੁਪਿੰਦਰ ਸਿੰਘ ਰੂਪੀ ਬਹਿਲੋਲਪੁਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਘੁੰਮਣ ਵੱਡੇ ਬਹੁਮਤ ਨਾਲ ਜਿੱਤ ਦਰਜ ਕਰਨਗੇ- ਜਥੇ. ਰਿਆ ਅਗਲੀ ਖ਼ਬਰ ਡੀ. ਸੀ. ਵਲੋਂ ਪਰਾਲੀ ਦੀ ਵਰਤੋਂ ਨੂੰ ਲੈ ਕੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।