ਫ਼ਤਹਿਗੜ੍ਹ ਸਾਹਿਬ, 18 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਦਾਅਵਾ ਕੀਤਾ ਕਿ ਲੁਧਿਆਣਾ ਪੱਛਮੀ ਹਲਕੇ ਦੀ ਹੋਣ ਵਾਲੀ ਉਪ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵੱਡੇ ਬਹੁਮਤ ਨਾਲ ਜਿੱਤ ਦਰਜ ਕਰਨਗੇ | ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਗ਼ਲਤ ਨੀਤੀਆਂ ਕਾਰਨ ਲੋਕਾਂ 'ਚ ਵਿਸ਼ਵਾਸ ਗੁਆ ਚੁੱਕੀ ਹੈ, ਜਿਸ ਕਰਕੇ 'ਆਪ' ਦੇ ਉਮੀਦਵਾਰ ਦੀ ਹਾਰ ਤੈਅ ਹੈ, ਜਦੋਂਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਲੋਕ ਪਹਿਲਾਂ ਵੀ ਅਜ਼ਮਾ ਚੁੱਕੇ ਹਨ | ਇਸ ਲਈ ਹਲਕੇ ਦੇ ਵੋਟਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ | ਜਥੇਦਾਰ ਰਿਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਮਜ਼ਬੂਤੀ ਨਾਲ ਉੱਭਰ ਰਹੀ ਹੈ ਜਿਸ ਦੇ ਚੰਗੇ ਨਤੀਜੇ ਛੇਤੀ ਹੀ ਸਾਹਮਣੇ ਆਉਣਗੇ |