ਖਮਾਣੋਂ, 18 ਜੂਨ (ਮਨਮੋਹਣ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ ਵੀਰਵਾਰ ਨੂੰ ਖਮਾਣੋਂ ਵਿਖੇ ਪਹੁੰਚ ਰਹੇ ਹਨ | ਜਾਣਕਾਰੀ ਦਿੰਦਿਆਂ ਭੀਮ ਚੰਦ ਸ਼ੁਕਲਾ ਨੇ ਦੱਸਿਆ ਕਿ ਡਾ. ਮਨੋਹਰ ਸਿੰਘ ਸੀਨੀਅਰ ਕਾਂਗਰਸ ਆਗੂ ਹਲਕਾ ਬਸੀ ਪਠਾਣਾਂ ਵਲੋਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ 19 ਜੂਨ ਸਵੇਰੇ 10:30 ਵਜੇ ਆਪਣੇ ਦਫ਼ਤਰ ਦਾਣਾ ਮੰਡੀ ਖਮਾਣੋਂ ਵਿਖੇ ਰੱਖੀ ਗਈ ਹੈ | ਜਿਸ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਕੀਤੀ ਜਾਵੇਗੀ | ਇਸ ਮੌਕੇ ਹਲਕਾ ਬਸੀ ਪਠਾਣਾਂ ਦੇ ਨਵ-ਨਿਯੁਕਤ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ ਉਚੇਚੇ ਤੌਰ 'ਤੇ ਮੀਟਿੰਗ ਨੂੰ ਸੰਬੋਧਨ ਕਰਨਗੇ | ਉਨ੍ਹਾਂ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ |