05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜ਼ਿਲ੍ਹੇ ਨੂੰ 3 ਅਤਿ ਆਧੁਨਿਕ ਨਵੀਆਂ ਐਂਬੂਲੈਂਸਾਂ ਮਿਲੀਆਂ

ਅਜੀਤ ਡੈਸਕ 19-06-2025
ਫ਼ਤਹਿਗੜ੍ਹ ਸਾਹਿਬ, 18 ਜੂਨ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਲੋੜਵੰਦ ਮਰੀਜ਼ਾਂ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਅੰਦਰ ਭੇਜੀਆਂ 46 ਅਤਿ ਆਧੁਨਿਕ ਐਂਬੂਲੈਂਸਾਂ ਵਿਚੋਂ ਤਿੰਨ ਐਂਬੂਲੈਂਸਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ 'ਚੋਂ ਇਕ ਐਂਬੂਲੈਂਸ ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ, ਦੂਸਰੀ ਸੀ.ਐੱਚ.ਸੀ. ਖੇੜਾ ਅਤੇ ਤੀਸਰੀ ਮੁੜ ਵਸੇਬਾ ਕੇਂਦਰ ਸਰਹਿੰਦ ਵਿਖੇ ਤਾਇਨਾਤ ਕੀਤੀ ਗਈ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਇਨ੍ਹਾਂ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਅਤਿ ਆਧੁਨਿਕ ਮੈਡੀਕਲ ਉਪਕਰਨਾਂ ਨਾਲ ਲੈਸ, ਇਨ੍ਹਾਂ ਐਂਬੂਲੈਂਸਾਂ ਦਾ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਵੱਡਾ ਫ਼ਾਇਦਾ ਹੋਵੇਗਾ, ਕਿਉਂਕਿ ਇਨ੍ਹਾਂ ਵਿਚ ਆਕਸੀਜਨ, ਜੀਵਨ ਰੱਖਿਅਕ ਦਵਾਈਆਂ, ਤੁਰੰਤ ਰਿਸਪਾਂਸ ਨੂੰ ਯਕੀਨੀ ਬਣਾਉਣ ਲਈ ਜੀ.ਪੀ.ਐੱਸ. ਆਧਾਰਿਤ ਟਰੈਕਿੰਗ ਸਿਸਟਮ ਸ਼ਾਮਿਲ ਹੈ | ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਲੋੜਵੰਦ ਮਰੀਜ਼ਾਂ ਤੱਕ ਐਂਬੂਲੈਂਸ ਸੇਵਾ ਬਹੁਤ ਥੋੜੇ੍ਹ ਸਮੇਂ ਵਿਚ ਪਹੁੰਚ ਕਰ ਰਹੀ ਹੈ, ਜੋ ਕਿ ਜ਼ਿਲੇ੍ਹ ਵਿਚ ਸਭ ਤੋਂ ਬਿਹਤਰ ਤੇ ਕੌਮਾਂਤਰੀ ਮਾਪਦੰਡਾਂ ਦੇ ਮੁਤਾਬਿਕ ਹੈ | ਸਿਵਲ ਸਰਜਨ ਨੇ ਕਿਹਾ ਕਿ 108 ਸੇਵਾ ਸਾਡੀ ਐਮਰਜੈਂਸੀ ਸਿਹਤ ਦੇਖਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ, ਇਨ੍ਹਾਂ ਨਵੀਆਂ ਐਂਬੂਲੈਂਸਾਂ ਨਾਲ ਅਸੀਂ ਯਕੀਨੀ ਬਣਾ ਰਹੇ ਹਾਂ ਕਿ ਹਰ ਲੋੜਵੰਦ ਤੱਕ ਸੇਵਾਵਾਂ ਤੁਰੰਤ ਪਹੁੰਚਾਈਆਂ ਜਾਣ ਤਾਂ ਕਿ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰੀਤਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਆਪਾਤਕਾਲੀਨ ਸੇਵਾਵਾਂ ਦੇ ਜ਼ਿਲ੍ਹਾ ਇੰਚਾਰਜ ਜਸਵਿੰਦਰ ਸਿੰਘ, ਪ੍ਰੋਜੈਕਟ ਹੈੱਡ ਮਨੀਸ਼ ਬਤਰਾ, ਅਪ੍ਰੇਸ਼ਨ ਹੈੱਡ ਪੰਕਜ ਸ਼ਰਮਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਮਜ਼ਬੂਤੀ ਵੱਲ ਵਧ ਰਿਹਾ ਹੈ- ਅਕਾਲੀ ਆਗੂ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਖੇ ਪੰਜਾਬ 'ਚ ਹਾਲੀਆ ਖੇਤੀ ਸੰਕਟ ਵਿਸ਼ੇ 'ਤੇ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।