ਮੰਡੀ ਗੋਬਿੰਦਗੜ੍ਹ, 18 ਜੂਨ (ਰਾਜੇਸ਼ ਸ਼ਰਮਾ)-ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਸਥਾਨਕ ਜੀ. ਟੀ. ਰੋਡ ਸਥਿਤ ਬਲਾਕ ਦਫ਼ਤਰ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ | ਇਸ ਦੌਰਾਨ ਹਲਕਾ ਅਮਲੋਹ ਦੇ ਕੋਆਰਡੀਨੇਟਰ ਸਿਤਾਰ ਮੁਹੰਮਦ ਲਿਬੜਾ ਅਤੇ ਮਹਿਲਾ ਕਾਂਗਰਸ ਦੀ ਸੂਬਾ ਉਪ ਪ੍ਰਧਾਨ ਨੀਲਮ ਰਾਣੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਮੀਟਿੰਗ ਉਪਰੰਤ ਬਲਾਕ ਪ੍ਰਧਾਨ ਸੰਜੀਵ ਦੱਤਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ ਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਬਲਾਕ ਪੱਧਰ 'ਤੇ ਹਰੇਕ ਬੂਥ 'ਤੇ 21 ਮੈਂਬਰੀ ਬੂਥ ਕਮੇਟੀਆਂ ਦੇ ਗਠਨ ਦੀ ਪ੍ਰਕਿਰਿਆ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਜ਼ਮੀਨੀ ਪੱਧਰ 'ਤੇ ਸਰਗਰਮ ਭੂਮਿਕਾ ਨਿਭਾ ਕੇ ਸੰਗਠਨ ਨੂੰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ ਗਿਆ ਹੈ | ਇਸ ਮੌਕੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤੇ ਜਨ ਸੰਪਰਕ ਵਧਾ ਕੇ ਜ਼ਮੀਨੀ ਪੱਧਰ 'ਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਖ਼ਾਸ ਕਰਕੇ ਨੌਜਵਾਨਾਂ ਅਤੇ ਔਰਤਾਂ ਨੂੰ ਜੋੜਨ 'ਤੇ ਜ਼ੋਰ ਦਿੱਤਾ ਗਿਆ | ਮੀਟਿੰਗ ਵਿਚ ਬਲਾਕ ਪ੍ਰਧਾਨ ਸੰਜੀਵ ਦੱਤਾ, ਐਡਵੋਕੇਟ ਤੇਜਿੰਦਰ ਸਿੰਘ ਸਲਾਣਾ, ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ ਕੁੰਭ, ਕਮਲਜੀਤ ਸਿੰਘ ਸੋਮਾ, ਚਰਨਜੀਤ ਸਿੰਘ ਬਾਜਵਾ ਕੌਂਸਲਰ, ਵਿਨੈ ਸ਼ਰਮਾ, ਵਿਮਲ ਗੁਪਤਾ, ਡਿੰਪਲ ਸ਼ਰਮਾ, ਰਣਜੀਤ ਸਿੰਘ ਅੰਬੇਮਾਜਰਾ, ਸੰਜੀਵ ਸ਼ਰਮਾ, ਰਾਜੇਸ਼ ਭਾਟੀਆ, ਰੋਹਿਤ ਸ਼ਰਮਾ, ਡਾ. ਗੁਰਪ੍ਰੀਤ ਸਿੰਘ, ਦਰਸ਼ਨ ਰਾਮ ਖੀਵਾ, ਸਿੰਧਵਾਦ ਅਲੀ, ਰਜਤ ਸ਼ਰਮਾ, ਮਾਸਟਰ ਜਰਨੈਲ ਸਿੰਘ, ਜਗਨ ਨਾਥ ਪੱਪੂ, ਭਗਵਾਨ ਦਾਸ, ਲਖਵਿੰਦਰ ਸਿੰਘ, ਗੁਰਦੀਪ ਸਿੰਘ, ਦਿਨੇਸ਼ ਸਿੰਘੀ, ਰਾਮ ਕੇਵਲ ਯਾਦਵ ਅਤੇ ਸ਼ਿਵ ਸ਼ਰਮਾ ਤੋਂ ਇਲਾਵਾ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ |