04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਨਿਧੀ ਧੀਮਾਨ ਨੂੰ ਦਿੱਤਾ ਮਾਣ ਪੱਤਰ

ਅਜੀਤ ਡੈਸਕ 19-06-2025
ਮੰਡੀ ਗੋਬਿੰਦਗੜ੍ਹ, 18 ਜੂਨ (ਇਕਬਾਲ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀ ਵਿਦਿਆਰਥਣ ਨਿਧੀ ਧੀਮਾਨ ਨੇ (96.15 ਫ਼ੀਸਦੀ) ਅੰਕਾਂ ਨਾਲ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਮੀਡੀਆ ਕੋਆਰਡੀਨੇਟਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਰਾਮਗੜ੍ਹੀਆ ਅਕਾਲ ਜਥੇਬੰਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਟੀਮ ਵਲੋਂ ਵਿਦਿਆਰਥਣ ਨਿਧੀ ਧੀਮਾਨ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਉਸ ਨੂੰ ਸਿਰੋਪਾਉ ਪਾ ਕੇ ਵਧਾਈ ਦਿੱਤੀ ਗਈ ਅਤੇ ਮਾਣ ਪੱਤਰ ਦਿੱਤਾ ਗਿਆ | ਬਲਬੀਰ ਧੀਮਾਨ ਨੇ ਕਿਹਾ ਕਿ ਵਿਦਿਆਰਥਣ ਨਿਧੀ ਧੀਮਾਨ ਨੇ ਵਿਦਿਆ ਦੇ ਖੇਤਰ ਵਿਚ ਸ਼ਾਨਦਾਰ ਸਫ਼ਲਤਾ ਹਾਸਲ ਕਰਕੇ ਸਮੁੱਚੀ ਰਾਮਗੜ੍ਹੀਆ ਕੌਮ, ਆਪਣੇ ਸਕੂਲ, ਸ਼ਹਿਰ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ, ਇਹ ਮਾਣ ਪੱਤਰ ਜਾਰੀ ਕਰਦੇ ਹੋਏ ਸਾਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ, ਸਾਰੇ ਮੈਂਬਰਾਂ ਨੇ ਵਿਦਿਆਰਥਣ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਪਰਿਵਾਰ ਨੂੰ ਵਧਾਈ ਦਿੱਤੀ | ਇਸ ਮੌਕੇ ਇਕਬਾਲ ਧੀਮਾਨ ਨੇ ਸਮੁੱਚੀ ਰਾਮਗੜ੍ਹੀਆ ਅਕਾਲ ਜਥੇਬੰਦੀ ਦਾ ਧੰਨਵਾਦ ਕੀਤਾ | ਇਸ ਮੌਕੇ ਹੈਪੀ ਧੀਮਾਨ, ਅਵਤਾਰ ਸਿੰਘ ਰੁਪਾਲ, ਸੁਖਵਿੰਦਰ ਸਿੰਘ ਧੀਮਾਨ, ਰੁਪਿੰਦਰ ਕੌਰ ਧੀਮਾਨ ਤੇ ਸੌਰਵ ਧੀਮਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਿਹੰਗ ਕਰਮਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਇਨਸਾਫ਼ ਦੀ ਕੀਤੀ ਮੰਗ ਅਗਲੀ ਖ਼ਬਰ ਕਾਂਗਰਸੀ ਆਗੂਆਂ ਦੀਆਂ ਗਤੀਵਿਧੀਆਂ, ਲੋਕਾਂ 'ਚ ਚਰਚਾ ਦਾ ਵਿਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।