04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਨਿਹੰਗ ਕਰਮਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਇਨਸਾਫ਼ ਦੀ ਕੀਤੀ ਮੰਗ

ਅਜੀਤ ਡੈਸਕ 19-06-2025
ਫ਼ਤਹਿਗੜ੍ਹ ਸਾਹਿਬ, 18 ਜੂਨ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਵਿਚ ਬੀਤੇ ਦਿਨੀਂ ਝਗੜੇ ਦੌਰਾਨ ਇਕ ਨੌਜਵਾਨ ਦਾ ਗੁੱਟ ਵੱਢਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਨਿਹੰਗ ਕਰਮਵੀਰ ਸਿੰਘ ਉਰਫ਼ ਲਵਲੀ ਦੇ ਪਰਿਵਾਰਕ ਮੈਂਬਰਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਮੌਕੇ ਨਿਹੰਗ ਕਰਮਵੀਰ ਸਿੰਘ ਲਵਲੀ ਦੀ ਮਾਤਾ ਜਸਵਿੰਦਰ ਕੌਰ ਵਾਸੀ ਮਾਸਟਰ ਕਾਲੋਨੀ ਮੰਡੀ ਗੋਬਿੰਦਗੜ੍ਹ ਨੇ ਕਿਹਾ ਕਿ ਉਸ ਦੇ ਲੜਕੇ 'ਤੇ ਨਸ਼ਾ ਕਰਨ ਦੇ ਝੂਠੇ ਦੋਸ਼ ਲਗਾਏ ਗਏ ਹਨ ਜਦੋਂਕਿ ਕਰਮਵੀਰ ਸਿੰਘ ਨਸ਼ਿਆਂ ਖ਼ਿਲਾਫ਼ ਟੀਮ ਵਿਚ ਰਹਿ ਕੇ ਕੰਮ ਕਰ ਰਿਹਾ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਝਗੜੇ ਦੌਰਾਨ ਉਸ ਦੇ ਲੜਕੇ ਕਰਮਵੀਰ ਸਿੰਘ ਦੀ ਦਾੜ੍ਹੀ ਪੁੱਟ ਕੇ ਰੋਮਾਂ ਦੀ ਬੇਅਦਬੀ ਕੀਤੀ ਗਈ ਹੈ | ਇਸ ਲਈ ਯਤਿਨ ਖ਼ਿਲਾਫ਼ ਧਾਰਾ 295 ਅਧੀਨ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਉਸ ਦਾ ਡੋਪ ਟੈੱਸਟ ਕਰਵਾਇਆ ਜਾਵੇ | ਕਰਮਵੀਰ ਸਿੰਘ ਦੀ ਮਾਤਾ ਜਸਵਿੰਦਰ ਕੌਰ ਨੇ ਇਹ ਵੀ ਮੰਗ ਕੀਤੀ ਕਿ ਉਸ ਦੇ ਲੜਕੇ ਨੂੰ ਨਾਭਾ ਜੇਲ੍ਹ ਵਿਚ ਨਾ ਭੇਜਿਆ ਜਾਵੇ, ਕਿਉਂਕਿ ਕਰਮਵੀਰ ਸਿੰਘ ਨੇ ਨਸ਼ਿਆਂ ਖ਼ਿਲਾਫ਼ ਪ੍ਰਚਾਰ ਕਰਦੇ ਹੋਏ ਨਸ਼ੇ ਦੇ ਕਾਰੋਬਾਰ 'ਚ ਸ਼ਾਮਿਲ ਜਿਹੜੇ ਵਿਅਕਤੀਆਂ ਨੂੰ ਪੁਲਿਸ ਦੀ ਮਦਦ ਨਾਲ ਜੇਲ੍ਹ ਭੇਜਿਆ ਹੈ, ਉਹ ਵੀ ਨਾਭਾ ਜੇਲ੍ਹ ਵਿਚ ਬੰਦ ਹਨ ਅਤੇ ਉਹ ਵਿਅਕਤੀ ਉਸ ਦੇ ਲੜਕੇ ਕਰਮਵੀਰ ਸਿੰਘ ਨੂੰ ਜਾਨੀ ਨੁਕਸਾਨ ਪਹੁੰਚਾ ਸਕਦੇ ਹਨ | ਇਸ ਮੌਕੇ ਗੁਰਜੀਤ ਸਿੰਘ ਖ਼ਾਲਸਾ, ਸ਼ਿਵਦੇਵ ਸਿੰਘ ਤੋਂ ਇਲਾਵਾ ਹੋਰ ਨਿਹੰਗ ਸਿੰਘ ਅਤੇ ਮੁਹੱਲਾ ਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਨੀ ਵਿਹੜਾ ਸਕੂਲ ਰੋਡ 'ਤੇ ਬਰਸਾਤ ਦਾ ਪਾਣੀ ਜਮ੍ਹਾਂ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਨਿਧੀ ਧੀਮਾਨ ਨੂੰ ਦਿੱਤਾ ਮਾਣ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।