04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਨਸ਼ਾ ਕਰਨ ਦੇ ਦੋਸ਼ ਹੇਠ ਦੋ ਗਿ੍ਫ਼ਤਾਰ

ਅਜੀਤ ਡੈਸਕ 19-06-2025

ਖਮਾਣੋਂ, 18 ਜੂਨ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ਾ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਸਬ ਇੰਸਪੈਕਟਰ ਸਪਿੰਦਰ ਸਿੰਘ ਜਦੋਂ ਦੌਰਾਨੇ ਗਸ਼ਤ ਪੁਲਿਸ ਪਾਰਟੀ ਸਮੇਤ ਸ਼ਹਿਰ ਦੇ ਓਵਰਬਿ੍ਜ ਨਜ਼ਦੀਕ ਮੌਜੂਦ ਸਨ ਤਾਂ ਦੋ ਨੌਜਵਾਨ ਪਿੰਡ ਮੰਡੇਰਾਂ ਵਲੋਂ ਪੈਦਲ ਤੁਰੇ ਆਉਂਦੇ ਦਿਖਾਈ ਦਿੱਤੇ | ਪੁਲਿਸ ਪਾਰਟੀ ਨੇ ਜਦੋਂ ਉਕਤ ਨੌਜਵਾਨਾਂ ਨੂੰ ਨਸ਼ਾ ਕੀਤੇ ਹੋਣ ਦੇ ਸ਼ੱਕ 'ਤੇ ਕਾਬੂ ਕਰਕੇ ਉਨ੍ਹਾਂ ਦਾ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੋਂ ਡੋਪ ਟੈੱਸਟ ਕਰਵਾਇਆ ਤਾਂ ਉਹ ਪਾਜ਼ੇਟਿਵ ਪਾਏ ਗਏ | ਜਿਸ ਉਪਰੰਤ ਪੁਲਿਸ ਪਾਰਟੀ ਨੇ ਬਹਾਦਰ ਸਿੰਘ ਅਤੇ ਪਰਮਜੀਤ ਸਿੰਘ ਵਾਸੀ ਪਿੰਡ ਮੰਡੇਰਾਂ ਥਾਣਾ ਖਮਾਣੋਂ ਖ਼ਿਲਾਫ਼ ਧਾਰਾ 27/61/85 ਐੱਨ.ਡੀ.ਪੀ.ਐੱਸ. ਐਕਟ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ |

ਪਿਛਲੀ ਖ਼ਬਰ ਕਾਂਗਰਸ ਬਲਾਕ ਪ੍ਰਧਾਨ ਟੀਨੂ ਦੀ ਅਗਵਾਈ 'ਚ ਪਾਇਲ ਵਿਖੇ ਅਹਿਮ ਮੀਟਿੰਗ ਅਗਲੀ ਖ਼ਬਰ ਮਲਟੀਪਰਪਜ਼ ਇੰਪਲਾਈਜ਼ ਯੂਨੀਅਨ ਵਲੋਂ 3 ਨੂੰ ਧਰਨੇ 'ਚ ਸ਼ਮੂਲੀਅਤ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।