04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 19-06-2025

ਫ਼ਤਹਿਗੜ੍ਹ ਸਾਹਿਬ, 18 ਜੂਨ (ਰਵਿੰਦਰ ਮੌਦਗਿਲ)-ਖੇੜਾ ਪੁਲਿਸ ਚੌਕੀ ਦੀ ਟੀਮ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਮਾਮਲੇ ਵਿਚ ਖੇੜਾ ਪੁਲਿਸ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਵਲੋਂ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵਿਚ 61-1-14 ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਜਿਸ ਵਿਚ ਜਾਂਚ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਭੈੜੇ ਅਨਸਰਾਂ ਦੀ ਤਲਾਸ਼ ਵਿਚ ਐਕਸਾਈਜ਼ ਇੰਸਪੈਕਟਰ ਹਰਸਿਮਰਨ ਸਿੰਘ ਸਰਕਲ ਫ਼ਤਹਿਗੜ੍ਹ ਸਾਹਿਬ ਅਤੇ ਸਾਥੀ ਕਰਮਚਾਰੀਆਂ ਨਾਲ ਨਾਕਾਬੰਦੀ ਕੀਤੀ ਹੋਈ ਸੀ | ਉਸ ਦੌਰਾਨ ਪੈਦਲ ਆ ਰਹੇ ਹਰਪ੍ਰੀਤ ਸਿੰਘ ਦੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 11 ਬੋਤਲਾਂ ਵਿਸਕੀ ਫ਼ਾਰ ਸੇਲ ਇੰਨ ਚੰਡੀਗੜ੍ਹ ਬਰਾਮਦ ਹੋਈਆਂ | ਪੁੱਛਗਿੱਛ ਦੌਰਾਨ ਹਰਪ੍ਰੀਤ ਬਰਾਮਦ ਸ਼ਰਾਬ ਦਾ ਪਰਮਿਟ ਲਾਇਸੈਂਸ ਪੇਸ਼ ਨਹੀਂ ਕਰ ਸਕਿਆ, ਜਿਸ 'ਤੇ ਉਸ ਨੂੰ ਗਿ੍ਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਪੰਜਾਬ ਦੇ ਕਈ ਖੇਤਰਾਂ 'ਚ ਹੋਈ ਹਲਕੀ ਬਾਰਿਸ਼ ਕਾਰਨ ਝੋਨੇ ਦੀ ਲਵਾਈ ਨੇ ਫੜੀ ਰਫ਼ਤਾਰ ਅਗਲੀ ਖ਼ਬਰ ਖੰਨਾ ਵਿਚ ਫਿਰ ਹੋਇਆ ਪੁਲਿਸ ਮੁਕਾਬਲਾ ਇਕ ਦੋਸ਼ੀ ਅਤੇ ਇਕ ਪੁਲਿਸ ਅਧਿਕਾਰੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।