ਖਮਾਣੋਂ, 18 ਜੂਨ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ਦਾ 100 ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਜਗਦੀਪ ਸਿੰਘ ਸਹਾਇਕ ਥਾਣੇਦਾਰ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਚੁਰਸਤਾ ਪਿੰਡ ਰਾਏਪੁਰ ਮੌਜੂਦ ਸਨ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਉਕਤ ਬਰਾਮਦਗੀ ਕੀਤੀ ਗਈ | ਪੁਲਿਸ ਨੇ ਮੁਲਜ਼ਮ ਕੁਲਵੰਤ ਸਿੰਘ ਵਾਸੀ ਪਿੰਡ ਫ਼ਤਹਿਗੜ੍ਹ ਨਿਊਆਂ ਥਾਣਾ ਖੇੜੀ ਨੌਧ ਸਿੰਘ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ |