03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਧਮਕੀਆਂ ਦੇਣ ਦੇ ਦੋਸ਼ 'ਚ ਅੱਧੀ ਦਰਜਨ ਵਿਅਕਤੀਆਂ ਖਿਲਾਫ਼ ਕੇਸ ਦਰਜ

ਅਜੀਤ ਡੈਸਕ 19-06-2025
ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਸਬ ਡਵੀਜ਼ਨ ਪਾਤੜਾਂ ਦੇ ਪਿੰਡ ਦੇਧਨਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਦੂਜੀ ਧਿਰ 'ਤੇ ਪਿਸਟਲ ਕੱਢ ਕੇ ਧਮਕਾਉਣ ਦੇ ਲਾਏ ਗਏ ਦੋਸ਼ਾਂ ਮਗਰੋਂ ਪੁਲਿਸ ਨੇ 4 ਪਹਿਚਾਣੇ ਗਏ ਅਤੇ 2 ਅਣਪਛਾਤਿਆਂ ਦੇ ਖਿਲਾਫ਼ ਕੇਸ ਦਰਜ਼ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੰਜੀਵ ਕੁਮਾਰ ਪੁੱਤਰ ਦੇਵ ਰਾਮ ਵਾਸੀ ਪਿੰਡ ਦੇਧਨਾ ਥਾਣਾ ਘੱਗਾ ਨੇ ਦੱਸਿਆ ਹੈ ਕਿ ਮੇਰਾ ਸੁਖਵਿੰਦਰ ਸਿੰਘ ਨਾਲ ਜ਼ਮੀਨ ਸੰਬੰਧੀ ਝਗੜਾ ਚੱਲਦਾ ਹੈ | 5 ਜੂਨ ਨੂੰ ਮੈਂ ਆਪਣੇ ਭਰਾਵਾ ਨਾਲ ਖੇਤਾਂ ਵਿਚ ਮੌਜੂਦ ਸੀ ਜਿੱਥੇ ਮੈਨੂੰ 6.30 ਵਜੇ ਸੁਖਵਿੰਦਰ ਸਿੰਘ ਨੇ ਆਪਣੇ ਡੱਬ ਵਿਚੋਂ ਪਿਸਟਲ ਕੱਢ ਕੇ ਮੈਨੂੰ ਧਮਕਾਇਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਮੌਕੇ ਤੋਂ ਫਰਾਰ ਹੋ ਗਏ | ਇਸ ਸੰਬੰਧੀ ਪੁਲਿਸ ਨੇ ਥਾਣਾ ਘੱਗਾ ਵਿਖੇ ਸੁਖਵਿੰਦਰ ਸਿੰਘ, ਸ਼ਿੰਦਰ ਰਾਮ, ਲਾਡੀ ਸਿੰਘ, ਗੁਰਸੇਵਕ ਸਿੰਘ, ਰਾਮ ਵਾਸੀਆਨ ਪਿੰਡ ਦੇਧਨਾ ਅਤੇ 2 ਹੋਰ ਅਣਪਛਾਤਿਆਂ ਦੇ ਖਿਲਾਫ ਕੇਸ ਦਰਜ ਕਰਕੇ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਕਰਤਾਰ ਐਗਰੋ ਦੇ ਡਾਇਰੈਕਟਰ ਮਨਪ੍ਰੀਤ ਲੋਟੇ ਨੂੰ ਸਦਮਾ, ਬੇਟੀ ਦਾ ਦਿਹਾਂਤ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਅਵਾਰਾ ਕੁੱਤਿਆਂ ਵਲੋਂ ਪੰਜ ਸਾਲ ਦੇ ਬੱਚੇ 'ਤੇ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।