03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਰਾ-ਭਰਾ ਪਟਿਆਲਾ ਬਣਾਉਣ ਦੀ ਕੋਸ਼ਿਸ਼

ਅਜੀਤ ਡੈਸਕ 19-06-2025
ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੌੜ)-ਪਟਿਆਲਾ 'ਚ 'ਹਰ ਕੋਈ, ਇਕ ਦਰਖਤ' ਮੁਹਿੰਮ ਤਹਿਤ ਵੱਖ-ਵੱਖ ਖਾਲੀ ਸਥਾਨਾਂ 'ਤੇ ਛਾਂਦਾਰ, ਫੁੱਲਦਾਰ ਅਤੇ ਫਲਦਾਰ ਬੂਟੇ ਲਗਾ ਕੇ ਵਾਤਾਵਰਨ ਨੂੰ ਹਰਾ ਭਰਾ ਬਣਾਉਣ ਦੀ ਕੋਸ਼ਿਸ਼ ਜਾਰੀ ਹੈ | ਇਹ ਮੁਹਿੰਮ ਨਿਰੰਤਰ ਤੌਰ 'ਤੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਤੇ ਰੁੱਖਾਂ ਦੀ ਮਹੱਤਤਾ ਬਾਰੇ ਸੋਚਣ ਲਈ ਉਤਸ਼ਾਹਿਤ ਕਰ ਰਹੀ ਹੈ | ਇਸ ਸੰਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਚੇਅਰਮੈਨ ਰੁਪਿੰਦਰਜੀਤ ਕੌਰ ਚਾਹਲ ਦੀ ਅਗਵਾਈ ਹੇਠ ਚੀਫ਼ ਲੀਗਲ ਏਡ ਡਿਫੈਂਸ ਕਾਊਾਸਲ ਗਗਨਦੀਪ ਸਿੰਘ ਗ਼ੈਰੀ ਨੇ ਰੁੱਖ ਲਗਾਏ ਅਤੇ ਲੋਕਾਂ ਨੂੰ ਰੁੱਖ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਸਿਰਫ਼ ਰੁੱਖ ਲਗਾਉਣ ਤੱਕ ਹੀ ਸੀਮਤ ਨਹੀ ਰਹਿਣੀਆਂ ਚਾਹੀਦੀਆਂ, ਸਗੋਂ ਇਹ ਮਨੁੱਖੀ ਜੀਵਨ ਵਿਚ ਰੁੱਖਾਂ ਦੀ ਭੂਮਿਕਾ ਬਾਰੇ ਲਗਾਤਾਰ ਜਾਗਰੂਕਤਾ ਫੈਲਾਉਣ ਵਾਲੀਆਂ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਸੀਂ ਸਾਰੇ ਮਿਲ ਕੇ ਇਕ ਰੁੱਖ ਲਗਾਈਏ ਤਾਂ ਇਹ ਧਰਤੀ ਸੱਚਮੁੱਚ ਹੀ ਜੰਨਤ ਬਣ ਸਕਦੀ ਹੈ | ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਅਮਨਦੀਪ ਕੰਬੋਜ ਦੇ ਸਟਾਫ਼ ਨੇ ਵੀ ਪੌਦੇ ਲਗਾ ਕੇ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ | ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜੇਕਰ ਇਕ ਇਕ ਦਰਖਤ ਲਗਾਈਏ ਅਤੇ ਉਸ ਦੀ ਪੂਰੀ ਦੇਖਭਾਲ ਕਰੀਏ ਤਾਂ ਇਹ ਮੁਹਿੰਮ ਇਕ ਵੱਡੀ ਇਨਕਲਾਬ ਬਣ ਸਕਦੀ ਹੈ | ਉਨ੍ਹਾਂ ਕਿਹਾ ਕਿ ਰੁੱਖ ਸਿਰਫ਼ ਆਕਸੀਜਨ ਹੀ ਨਹੀ ਦਿੰਦੇ, ਸਗੋਂ ਉਹ ਧਰਤੀ ਨੂੰ ਸੰਤੁਲਿਤ ਰੱਖਣ, ਤਾਪਮਾਨ ਘਟਾਉਣ, ਮਿੱਟੀ ਦੀ ਕਟਾਈ ਰੋਕਣ ਅਤੇ ਜਲ ਸਰੋਤਾਂ ਦੀ ਸੰਭਾਲ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਇਹ ਉਪਰਾਲਾ ਨਿਰਮਲ ਵਾਤਾਵਰਨ ਵੱਲ ਇਕ ਵਧੀਆ ਕਦਮ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਅਤੇ ਤੰਦਰੁਸਤ ਵਾਤਾਵਰਨ ਪੈਦਾ ਕਰੇਗਾ | ਇਸ ਮੁਹਿੰਮ ਵਿਚ ਹੋਰ ਕਈ ਜੁਡੀਸ਼ੀਅਲ ਅਧਿਕਾਰੀ ਵੀ ਸ਼ਾਮਲ ਹੋਏ, ਜਿਨ੍ਹਾਂ ਨੇ ਆਪਣੀ ਹੱਥੀਂ ਪੌਦੇ ਲਗਾ ਕੇ ਲੋਕਾਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਅੰਗਦਜੀਤ ਸਿੰਘ ਦਿਓਲ ਅਮਰੀਕਾ ਖੋਜਕਾਰੀ ਪੁਲਿਸ 'ਚ ਹੋਇਆ ਭਰਤੀ ਅਗਲੀ ਖ਼ਬਰ ਕਰਤਾਰ ਐਗਰੋ ਦੇ ਡਾਇਰੈਕਟਰ ਮਨਪ੍ਰੀਤ ਲੋਟੇ ਨੂੰ ਸਦਮਾ, ਬੇਟੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।