02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਨਗਰ ਨਿਗਮ ਮੁਲਾਜ਼ਮਾਂ ਦੇ ਧਰਨੇ ਨੂੰ ਸੂਬਾਈ ਆਗੂਆਂ ਨੇ ਵੀ ਕੀਤਾ ਸੰਬੋਧਨ

ਅਜੀਤ ਡੈਸਕ 20-06-2025
ਪਟਿਆਲਾ, 19 ਜੂਨ (ਅ.ਸ. ਆਹਲੂਵਾਲੀਆ)-ਨਗਰ ਨਿਗਮ ਵਿਖੇ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਹੜਤਾਲ 'ਤੇ ਬੈਠੇ ਵੱਖ-ਵੱਖ ਸ਼ਾਖਾਵਾਂ ਦੇ ਮੁਲਾਜ਼ਮਾਂ ਵਲੋਂ ਅੱਜ ਵੱਡਾ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਦਸਿਆ ਗਿਆ ਕਿ ਲੰਮੇ ਸਮੇਂ ਤੋਂ ਜਿਹੜੀਆਂ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਅਧਿਕਾਰੀ ਉਸ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਿਹਾ ਜਿਸ ਕਾਰਨ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਨਗਰ ਨਿਗਮ ਤੋਂ ਇਲਾਵਾ ਆਲੇ ਦੁੁਆਲੇ ਤੋਂ ਨਗਰ ਕੌਂਸਲਾਂ ਦੇ ਮੁਲਾਜ਼ਮ ਆਗੂਆਂ ਵਲੋਂ ਅੱਜ ਦੇ ਧਰਨੇ 'ਚ ਸ਼ਿਰਕਤ ਕੀਤੀ ਗਈ | ਇਸ ਮੌਕੇ ਨੰਦ ਲਾਲ ਪ੍ਰਧਾਨ ਸਨੌਰ, ਅਜੈ ਕੁਮਾਰ ਨਾਭਾ, ਰਾਜ ਕੁਮਾਰ ਭਾਦਸੋਂ, ਮੰਗਾ ਫ਼ਤਹਿਗੜ੍ਹ ਸਾਹਿਬ, ਕੁਲਦੀਪ ਸ਼ਰਮਾ ਪੰਜਾਬ ਸਫ਼ਾਈ ਸੇਵਕ ਯੂਨੀਅਨ, ਰਾਕੇਸ਼ ਕੁਮਾਰ, ਅਸ਼ੋਕ ਕੁਮਾਰ, ਵਿਜੈ ਕਲਿਆਣ, ਸੁਨੀਲ ਕੁਮਾਰ ਤੇ ਹੋਰ ਵੀ ਕਈ ਆਗੂਆਂ ਨੇ ਅੱਜ ਦੇ ਧਰਨੇ ਨੂੰ ਸੰਬੋਧਨ ਕੀਤਾ | ਇਥੇ ਐਲਾਨ ਕੀਤਾ ਗਿਆ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਕਮਿਸ਼ਨਰ ਨਗਰ ਨਿਗਮ ਵਲੋਂ 'ਨੋ ਵਰਕ, ਨੋ ਪੇਅ' ਤਹਿਤ ਕੰਮ ਨਾ ਕਰਨ ਵਾਲੇ ਮੁਲਾਜ਼ਮਾਂ ਲਈ ਹੁਕਮ ਜਾਰੀ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਹੇਠ ਟ੍ਰੇਵਲ ਏਜੰਟ ਔਰਤ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।