02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪਟਿਆਲਾ ਜੇਲ੍ਹ ਦੇ ਸੁਰੱਖਿਆ ਖੇਤਰ 'ਚੋਂ ਤਿੰਨ ਮੋਬਾਈਲ ਬਰਾਮਦ

ਅਜੀਤ ਡੈਸਕ 20-06-2025
ਪਟਿਆਲਾ, 19 ਜੂਨ (ਮਨਦੀਪ ਸਿੰਘ ਖਰੌੜ)-ਪਟਿਆਲਾ ਜੇਲ੍ਹ ਦੀ ਸੁਰੱਖਿਆ ਖੇਤਰ ਅੰਦਰ ਬਣੇ ਮੰਦਿਰ ਦੇ ਕਮਰਿਆਂ 'ਚੋਂ ਤਿੰਨ ਮੋਬਾਈਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਸਹਾਇਕ ਸੁਪਰਡੈਂਟ ਬਾਲ ਕਿਸ਼ਨ ਨੇ ਥਾਣਾ ਤਿ੍ਪੜੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੇਲ੍ਹ ਦੇ ਸੁਰੱਖਿਆ ਖੇਤਰ 'ਚ ਮੰਦਿਰ ਦੇ ਪੁਜਾਰੀ ਰਾਹੀਂ ਅੰਦਰ ਜਾਂਦੇ ਹਨ | ਜਿਸ ਤਹਿਤ ਉਨ੍ਹਾਂ ਸੁਰੱਖਿਆ ਖੇਤਰ ਦੀ ਛਾਪੇਮਾਰੀ ਕੀਤੀ ਤਾਂ ਅੰਦਰ ਬਣੇ ਮੰਦਿਰ ਦੇ ਕਮਰਿਆਂ ਵਿਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ ਹੋਏ ਹਨ | ਜਿਸ ਤਹਿਤ ਪੁਲਿਸ ਨੇ ਹਵਾਲਾਤੀ ਪੰਕਜ ਸ਼ਰਮਾ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਥਾਣਾ ਤਿ੍ਪੜੀ ਦੇ ਮੁਖੀ ਸੁਖਵਿੰਦਰ ਸਿੰਘ ਗਿੱਲ ਨੇ ਦਸਿਆ ਕਿ ਜੇਲ੍ਹ ਵਿਭਾਗ ਦੀ ਸ਼ਿਕਾਇਤ 'ਤੇ ਉਕਤ ਵਿਅਕਤੀ ਦੀ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ ਉਸ ਤੋਂ ਬਾਅਦ ਹੀ ਕੇਸ ਦੀ ਅਗਲੇਰੀ ਕਾਰਵਾਈ ਬਾਰੇ ਦਸਿਆ ਜਾ ਸਕਦਾ ਹੈ | ਉਕਤ ਮਾਮਲੇ ਸੰਬੰਧੀ ਜਦੋਂ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨਾਲ ਰਾਬਤਾ ਨਹੀਂ ਹੋ ਸਕਿਆ |
ਪਿਛਲੀ ਖ਼ਬਰ ਪੈਸੇ ਵਾਪਸ ਨਾ ਕਰਨ 'ਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਜੇ. ਸੀ. ਬੀ. ਤੇ ਮੋਟਰਸਾਈਕਲ ਦੀ ਟੱਕਰ 'ਚ 2 ਨੌਜਵਾਨਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।