ਪਟਿਆਲਾ, 19 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਵਿਅਕਤੀ ਨੂੰ ਕੰਪਨੀ ਦੇ ਵਿਚ ਪੈਸੇ ਲਗਾ ਕੇ ਵੱਧ ਵਿਆਜ ਦੇਣ ਦਾ ਝਾਂਸਾ ਦੇ ਕੇ ਉਸ ਤੋਂ 10 ਲੱਖ ਰੁਪਏ ਲੈਣ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਗੁਰਬਾਜ਼ ਸਿੰਘ ਵਾਸੀ ਪਟਿਆਲਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਹਰਭਜਨ ਸਿੰਘ ਅਤੇ ਰੇਸ਼ਮ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਨੇ ਉਸ ਨੂੰ ਉਨ੍ਹਾਂ ਦੀ ਕੰਪਨੀ 'ਚ ਪੈਸੇ ਲਗਾ ਕੇ ਵੱਧ ਵਿਆਜ ਦੇਣ ਦਾ ਝਾਂਸਾ ਦੇ ਕੇ ਉਸ ਤੋਂ 10 ਲੱਖ ਰੁਪਏ ਲਏ ਸੀ ਪਰ ਬਾਅਦ ਵਿਚ ਨਾ ਤਾਂ ਉਨ੍ਹਾਂ ਨੇ ਕੋਈ ਵਿਆਜ ਦਿੱਤਾ ਅਤੇ ਨਾ ਹੀ ਉਸ ਦੀ ਦਿੱਤੀ ਰਕਮ ਵਾਪਸ ਕੀਤੀ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |