03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਕੇਂਦਰ ਨੇ ਕੋਚਿੰਗ ਕਲਾਸਾਂ ਲਈ ਅਰਜ਼ੀਆਂ ਮੰਗੀਆਂ

ਅਜੀਤ ਡੈਸਕ 20-06-2025
ਪਟਿਆਲਾ, 19 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ | ਇਹ ਕਲਾਸਾਂ ਆਈ.ਏ.ਐਸ. (ਪ੍ਰੀ.)(ਰੈਗੂਲਰ/ਵੀਕਐਂਡ) ਯੂ.ਜੀ.ਸੀ./ਨੈੱਟ ਅਤੇ ਪੀ.ਸੀ.ਐੱਸ.(ਜੁਡੀਸ਼ੀਅਲ) ਦੀ ਤਿਆਰੀ ਲਈ ਹਨ | ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫ਼ੀਸਾਂ 'ਤੇ ਉੱਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਆ ਰਿਹਾ ਹੈ | ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ | ਵਿਭਾਗ ਵਿਖੇ ਉਪਲਬਧ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜੋ-ਸਮਾਨ ਵਿਦਿਆਰਥੀਆਂ ਦੀ ਸਿਖਲਾਈ ਲਈ ਮਦਦਗਾਰ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਇਸ ਵਿਭਾਗ ਦੀ ਖ਼ਾਸੀਅਤ ਹੈ ਕਿ ਇਹ ਵਿਭਾਗ ਹਫ਼ਤੇ 'ਚ ਸੱਤ ਦਿਨ ਅਤੇ ਸਾਲ ਵਿਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿਚ ਦਾਖਲਾ ਲੈਣ ਸੰਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ 'ਤੇ ਮਿਤੀ 30 ਜੂਨ ਤੱਕ (ਈ-ਮੇਲ ਰਾਹੀਂ ਵੀ) ਭੇਜ ਸਕਦੇ ਹਨ | ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਈਲ ਰਾਹੀਂ ਸੰਪਰਕ ਕੀਤਾ ਜਾਵੇਗਾ | ਇਨ੍ਹਾਂ ਕੋਰਸਾਂ ਦੀਆਂ ਕਲਾਸਾਂ ਹੋਰ ਵਧੇਰੇ ਜਾਣਕਾਰੀ ਲੈਣ ਸੰਬੰਧੀ ਵਿਦਿਆਰਥੀ ਵਿਭਾਗ ਦੇ ਫ਼ੋਨ ਨੰ: 0175-5136351, 52 ਅਤੇ 98554-68641 'ਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈੱਬਸਾਈਟ ਵੀ ਵੇਖ ਸਕਦੇ ਹਨ | ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਹਮੇਸ਼ਾ ਖੜ੍ਹੀ ਹੈ ਜੋ ਆਪਣੀ ਸਖ਼ਤ ਮਿਹਨਤ ਨਾਲ ਜ਼ਿੰਦਗੀ ਵਿਚ ਕੁਝ ਹਾਸਿਲ ਕਰਨਾ ਚਾਹੁੰਦੇ ਹਨ |
ਪਿਛਲੀ ਖ਼ਬਰ ਦਾਤਰ ਦਿਖਾ ਕੇ ਆਟੋ ਰਿਕਸ਼ਾ, ਨਕਦੀ ਅਤੇ ਮੋਬਾਈਲ ਖੋਹ ਕੇ ਹੋਏ ਫ਼ਰਾਰ ਅਗਲੀ ਖ਼ਬਰ ਜੇ. ਸੀ. ਬੀ. ਤੇ ਮੋਟਰਸਾਈਕਲ ਦੀ ਟੱਕਰ 'ਚ 2 ਨੌਜਵਾਨਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।