03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਨਵ-ਨਿਯੁਕਤ ਕੋਆਰਡੀਨੇਟਰ ਨਰਿੰਦਰ ਲਾਲੀ ਵਲੋਂ ਸਾਬਕਾ ਮੰਤਰੀ ਧਰਮਸੌਤ ਦੀ ਅਗਵਾਈ ਹੇਠ ਵਰਕਰਾਂ ਨਾਲ ਕੀਤੀ ਗਈ ਮੀਟਿੰਗ

ਅਜੀਤ ਡੈਸਕ 20-06-2025
ਨਾਭਾ, 19 ਜੂਨ (ਜਗਨਾਰ ਸਿੰਘ ਦੁਲੱਦੀ)-2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਹਰ ਹਲਕੇ ਵਿਚ ਕੋਆਰਡੀਨੇਟਰ ਨਿਯੁਕਤ ਗਏ ਹਨ, ਜਿਸ ਤਹਿਤ ਕਾਂਗਰਸ ਹਾਈਕਮਾਂਡ ਵਲੋਂ ਨਰਿੰਦਰ ਲਾਲੀ ਨੂੰ ਨਾਭਾ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਨਵ-ਨਿਯੁਕਤ ਕੋਆਰਡੀਨੇਟਰ ਨਰਿੰਦਰ ਲਾਲੀ ਵਲੋਂ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ 'ਤੇ ਪਹੁੰਚ ਕੇ ਹਲਕੇ ਦੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਅੱਜ ਦੀ ਮੀਟਿੰਗ ਵਿਚ ਸਰਕਲ ਪ੍ਰਧਾਨ, ਬਲਾਕ ਪ੍ਰਧਾਨ ਸ਼ਹਿਰੀ, ਬਲਾਕ ਪ੍ਰਧਾਨ ਦਿਹਾਤੀ ਅਤੇ ਇਲਾਕੇ ਦੇ ਕਾਂਗਰਸੀ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਪਾਰਟੀ ਵਰਕਰਾਂ ਵਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਨਵ-ਨਿਯੁਕਤ ਕੋਆਰਡੀਨੇਟਰ ਨਰਿੰਦਰ ਲਾਲੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਨਵ-ਨਿਯੁਕਤ ਕੋਆਰਡੀਨੇਟਰ ਨਰਿੰਦਰ ਲਾਲੀ ਨੇ ਕਿਹਾ ਕਿ ਪਾਰਟੀ ਵਲੋਂ ਮੈਨੂੰ ਨਾਭਾ ਹਲਕੇ ਦਾ ਕੋਆਰਡੀਨੇਟਰ ਲਗਾਇਆ ਗਿਆ ਹੈ ਤਾਂ ਜੋ ਹਲਕੇ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਸਕੇ | ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ ਅੱਜ ਨਵ-ਨਿਯੁਕਤ ਕੋਆਰਡੀਨੇਟਰ ਨਰਿੰਦਰ ਲਾਲੀ ਨਾਲ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਕਰਵਾਈ ਗਈ ਹੈ ਤਾਂ ਜੋ ਉਹ ਕਾਂਗਰਸ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਸਕਣ | ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਰੂਪ-ਰੇਖਾ ਵੀ ਤਿਆਰ ਕੀਤੀ ਗਈ ਹੈ | ਮੀਟਿੰਗ ਵਿਚ ਮਹੰਤ ਹਰਵਿੰਦਰ ਖਨੌੜਾ ਜ਼ਿਲ੍ਹਾ ਦਿਹਾਤੀ ਪ੍ਰਧਾਨ, ਸਾਬਕਾ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਸਾਬਕਾ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੱਟੜਾ ਕਲਰਮਾਜਰੀ, ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ, ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸ਼ੀਸ਼ ਸਿੰਘ ਭੱਟੀ, ਸੀਨੀਅਰ ਕੌਂਸਲਰ ਅਸ਼ੋਕ ਕੁਮਾਰ ਬਿੱਟੂ, ਸਾਬਕਾ ਪ੍ਰਧਾਨ ਹਰੀ ਕਿ੍ਸ਼ਨ ਸੇਠ, ਜਤਿੰਦਰ ਸਿੰਘ ਜੱਤੀ ਅਭੇਪੁਰ, ਮਨਜਿੰਦਰ ਸਿੰਘ ਜਿੰਦਰੀ ਲੱਧਾਹੇੜੀ, ਸਾਬਕਾ ਪ੍ਰਧਾਨ ਪਵਨ ਗਰਗ, ਇੰਦਰਜੀਤ ਸਿੰਘ ਚੀਕੂ ਥੂਹੀ, ਭੀਮ ਸਿੰਘ ਸਰਪੰਚ ਬਨੇਰਾ ਕਲਾਂ, ਗੁਰਮੀਤ ਸਿੰਘ ਥੂਹੀ, ਸਾਬਕਾ ਪ੍ਰਧਾਨ ਬਲਵੰਤ ਸਿੰਘ ਜੀਤ ਰਾਜਗੜ੍ਹ, ਗੁਰਚਰਨ ਸਿੰਘ ਸਾਬਕਾ ਸਰਪੰਚ ਦੁਲੱਦੀ, ਸੰਤੋਖ ਸਿੰਘ ਬੁੱਗਾ, ਠੇਕੇਦਾਰ ਕੁਲਬੀਰ ਸਿੰਘ, ਦਰਸ਼ਨ ਕੌੜਾ ਭਾਦਸੋਂ, ਗੁਰਪ੍ਰੀਤ ਸਿੰਘ, ਆਇਆ ਸਿੰਘ ਬਨੇਰਾ, ਸੁਖਜੀਵਨ ਭਾਦਸੋਂ, ਸ਼ਕਤੀ ਭਾਦਸੋਂ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਸਾਂਝੀ ਕੰਧ ਤੋੜਨ ਤੋਂ ਰੋਕਣ 'ਤੇ ਕੀਤੀ ਕੁੱਟਮਾਰ, ਪਿਉ-ਪੁੱਤਰ ਨਾਮਜ਼ਦ ਅਗਲੀ ਖ਼ਬਰ ਨਾਭਾ ਪਾਵਰ ਥਰਮਲ ਪਲਾਂਟ ਵਲੋਂ ਸਿਵਲ ਹਸਪਤਾਲ ਨੂੰ 12 ਲੱਖ ਤੋਂ ਵੱਧ ਦੇ ਉਪਕਰਨ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।