ਰਾਜਪੁਰਾ, 19 ਜੂਨ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਦੋ ਘਰਾਂ ਦੀ ਸਾਂਝੀ ਕੰਧ ਤੋੜਨ ਤੋਂ ਰੋਕਣ 'ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪਿਉ-ਪੁੱਤਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੁੱਤਰ ਤੇਜਿੰਦਰ ਸਿੰਘ ਵਾਸੀ ਪਿੰਡ ਤਖ਼ਤੂਮਾਜਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਚਾਚੇ ਹਰਭਜਨ ਸਿੰਘ ਦੇ ਘਰ ਨਾਲ ਸਾਂਝੀ ਕੰਧ ਹੈ | ਲੰਘੇ ਦਿਨੀਂ ਉਹ ਸਾਂਝੀ ਕੰਧ ਤੋੜ ਰਿਹਾ ਸੀ ਤਾਂ ਉਸ ਨੇ ਕੰਧ ਤੋੜਨ ਤੋਂ ਰੋਕਿਆ | ਜਿਸ 'ਤੇ ਉਸ ਦੇ ਚਾਚਾ ਹਰਭਜਨ ਸਿੰਘ ਅਤੇ ਉਸ ਦੇ ਪੁੱਤਰ ਦਵਿੰਦਰ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ | ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਉਸ ਨੰੂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਉਕਤ ਪਿਉ ਪੁੱਤਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |