ਰਾਜਪੁਰਾ, 20 ਜੂਨ (ਜੀ.ਪੀ. ਸਿੰਘ)-ਸਥਾਨਕ ਥਾਣਾ ਸਦਰ ਵਿਖੇ ਇੰਸ. ਗੁਰਸੇਵਕ ਸਿੰਘ ਸਿੱਧੂ ਨੇ ਬਤੌਰ ਐੱਸ.ਐੱਚ.ਓ. ਚਾਰਜ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਥਾਣਾ ਬਨੂੜ ਵਿਖੇ ਮੁੱਖ ਅਫ਼ਸਰ ਤਾਇਨਾਤ ਸਨ | ਇਸ ਮੌਕੇ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਥਾਣਾ ਸਦਰ ਅਧੀਨ ਆਉਂਦੇ ਖੇਤਰ 'ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਨਸ਼ੇ ਦੀ ਵਿੱਕਰੀ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਵਲੋਂ ਨਸ਼ਾ ਤਸਕਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਜਾਂ ਤਾਂ ਨਸ਼ੇ ਦੀ ਤਸਕਰੀ ਦਾ ਕੰਮ ਛੱਡ ਦੇਣ ਜਾਂ ਫਿਰ ਇਲਾਕੇ ਨੂੰ ਛੱਡ ਕੇ ਚਲੇ ਜਾਣ | ਉਨ੍ਹਾਂ ਵਲੋਂ ਅਧੀਨ ਆਉਂਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੁਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਵਿਚ ਕਿਸੇ ਵੀ ਵਿਅਕਤੀ ਨੂੰ ਨਸ਼ੇ ਦੀ ਤਸਕਰੀ ਨਾ ਕਰਨ ਦੇਣ |