14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

30 ਪੇਟੀਆਂ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਅਜੀਤ ਡੈਸਕ 21-06-2025
ਪਟਿਆਲਾ, 20 ਜੂਨ (ਮਨਦੀਪ ਸਿੰਘ ਖਰੌੜ)-ਪਸਿਆਣਾ ਪਿੰਡ ਦੇ ਪੁਲ ਥੱਲੇ ਇਕ ਗੱਡੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਪੁਲਿਸ ਨੂੰ 30 ਪੇਟੀਆਂ ਦੇਸੀ ਸ਼ਰਾਬ ਦੀਆਂ ਬਰਾਮਦ ਹੋਈਆਂ ਹਨ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਅਤੁਲ ਕੁਮਾਰ ਅਤੇ ਗਗਨਦੀਪ ਗਰਗ ਵਾਸੀਅਨ ਜ਼ਿਲ੍ਹਾ ਪਟਿਆਲਾ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਥਾਣੇਦਾਰ ਰਾਮ ਲਾਲ ਨੇ ਦਸਿਆ ਕਿ ਉਹ ਗਸ਼ਤ ਦੌਰਾਨ ਪਸਿਆਣਾ ਪੁਲ ਹੇਠਾਂ ਹਾਜ਼ਰ ਸਨ | ਇਸ ਦੌਰਾਨ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਇਕ ਮਹਿੰਦਰਾ ਕੰਪਨੀ ਦੀ ਗੱਡੀ ਰੋਕ ਕੇ ਤਲਾਸ਼ੀ ਲਈ ਤਾਂ 30 ਪੇਟੀਆਂ ਦੇਸੀ ਸ਼ਰਾਬ ਮਾਅਰਕਾ ਪੰਜਾਬ ਦੀਆਂ ਬਰਾਮਦ ਹੋਈਆਂ | ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਪੁਲਿਸ ਟੀਮ ਹਾਲੇ ਪੜਤਾਲ ਕਰ ਰਹੀ ਹੈ ਇਹ ਸ਼ਰਾਬ ਕਿਥੋਂ ਆਈ ਸੀ ਅਤੇ ਕਿਥੇ ਸਪਲਾਈ ਕੀਤੀ ਜਾਣੀ ਸੀ | ਜੇਕਰ ਜਾਂਚ ਦੌਰਾਨ ਹੋਰ ਵਿਅਕਤੀ ਦੀ ਇਸ ਕੇਸ 'ਚ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਲੜਕੀ ਦੀ ਕੱਟੀ ਲੱਤ ਅਗਲੀ ਖ਼ਬਰ ਇੰਸ. ਗੁਰੂਸੇਵਕ ਸਿੰਘ ਸਿੱਧੂ ਨੇ ਥਾਣਾ ਸਦਰ ਦੇ ਮੁੱਖ ਅਫ਼ਸਰ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।