14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਅਜੀਤ ਡੈਸਕ 21-06-2025
ਰਾਜਪੁਰਾ, 20 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸ. ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਹੌਲਦਾਰ ਭਜਨ ਸਿੰਘ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਦੁਰਗਾ ਮੰਦਿਰ ਗੇਟ ਰਾਜਪੁਰਾ ਟਾਊਨ ਮੌਜੂਦ ਸੀ ਤਾਂ ਪ੍ਰਦੀਪ ਸਿੰਘ ਵਾਸੀ ਪਿੰਡ ਮਿਰਜ਼ਾਪੁਰ ਨੇ ਇਤਲਾਹ ਦਿੱਤੀ ਕਿ ਉਸ ਦਾ ਸਪਲੈਂਡਰ ਮੋਟਰਸਾਈਕਲ ਜੋ ਕਿ ਸਰਕਾਰੀ ਹਸਪਤਾਲ ਰਾਜਪੁਰਾ ਦੇ ਬਾਹਰ ਤੋਂ ਕਿਸੇ ਵਿਅਕਤੀ ਨੇ ਚੋਰੀ ਕਰ ਲਿਆ | ਜਿਸ 'ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਵਿਅਕਤੀ ਦੀ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕੀਤੀ | ਇਸ ਦੌਰਾਨ ਪਤਾ ਲੱਗਾ ਕਿ ਉਕਤ ਮੋਟਰਸਾਈਕਲ ਤਾਂ ਅਮਰਿੰਦਰ ਸਿੰਘ ਉਰਫ਼ ਲਵਲੀ ਵਾਸੀ ਸੈਣੀ ਮਾਰਕੀਟ ਪੁਰਾਣਾ ਰਾਜਪੁਰਾ ਨੇ ਚੋਰੀ ਕੀਤਾ ਹੈ | ਪੁਲਿਸ ਨੇ ਅਮਰਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕਰ ਲਿਆ | ਇੰਸ. ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਗਏ ਮੁਲਜ਼ਮ ਦਾ ਪੁਲਿਸ ਰਿਮਾਂਡ ਲਿਆ ਹੋਇਆ ਹੈ ਅਤੇ ਉਸ ਤੋਂ ਹੋਰ ਰਿਕਵਰੀ ਹੋਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਸਾਰੀਆਂ ਗੱਲਾਂ ਛੱਡੋ ਪਹਿਲਾਂ ਸਿਹਤ ਜ਼ਰੂਰੀ ਏ... ਅਗਲੀ ਖ਼ਬਰ ਸ਼ਹਿਰ ਦੇ ਪੋਸ਼ ਇਲਾਕੇ ਵਿਚਲੀ ਮਾਰਕੀਟ 'ਚ ਵੀ ਨਿਗਮ ਨੇ ਕੀਤੀ ਸਖ਼ਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।