14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਲੋਂ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ

ਅਜੀਤ ਡੈਸਕ 21-06-2025
ਪਟਿਆਲਾ, 20 ਜੂਨ (ਗੁਰਵਿੰਦਰ ਸਿੰਘ ਔਲਖ)-ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਤੇ ਸੁੰਦਰੀਕਰਨ ਦੇ ਚੱਲ ਰਹੇ ਕੰਮ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ¢ ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ¢ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੀ ਜੀਵਨ ਰੇਖਾ ਛੱਪੜਾਂ ਨੂੰ ਅਣਗੌਲਿਆ ਕੀਤਾ ਸੀ ਅਤੇ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਇਨ੍ਹਾਂ ਦੀ ਨਾ ਤਾਂ ਕੋਈ ਸਾਰ ਲਈ ਗਈ ਸੀ ਅਤੇ ਨਾ ਹੀ ਕੋਈ ਸਾਂਭ-ਸੰਭਾਲ ਕੀਤੀ ਗਈ ਸੀ¢ ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ¢ ਅਜਿਹੇ ਛੱਪੜ ਓਵਰਫਲੋਅ ਹੋ ਜਾਂਦੇ ਹਨ ਤੇ ਪਿੰਡਾਂ ਵਿਚ ਗੰਦੇ ਪਾਣੀ ਦੀ ਬਦਬੂ ਆਉਂਦੀ ਹੈ ਅਤੇ ਮੱਛਰਾਂ ਤੇ ਬਿਮਾਰੀਆਂ ਦੀ ਭਰਮਾਰ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਪਿੰਡਾਂ 'ਚ ਛੱਪੜਾਂ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਬਹੁਤ ਜਲਦੀ ਸਾਰੇ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ¢ ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਕਰਨਾ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ | ਇਸ ਮੌਕੇ ਪਵਿੱਤਰ ਸਿੰਘ ਡਕਾਲਾ, ਮਨਿੰਦਰ ਸਿੰਘ ਡਕਾਲਾ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਅਤੇ ਅਧਿਕਾਰੀ ਵੀ ਮੌਜੂਦ ਸਨ¢
ਪਿਛਲੀ ਖ਼ਬਰ 150 ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ ਅਗਲੀ ਖ਼ਬਰ ਪੰਜਾਬ 'ਚ ਰਿਸ਼ਵਤਖ਼ੋਰੀ ਸਿਖ਼ਰਾਂ 'ਤੇ-ਬੀ.ਕੇ.ਯੂ. ਰਾਜੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।