ਸਮਾਣਾ, 20 ਜੂਨ (ਹਰਵਿੰਦਰ ਸਿੰਘ ਟੋਨੀ)-ਪੁਲਿਸ ਨੇ ਦੋ ਵੱਖ-ਵੱਖ ਛਾਪਿਆਂ ਦੌਰਾਨ 150 ਲੀਟਰ ਲਾਹਣ ਅਤੇ 40 ਬੋਤਲਾਂ ਨਜਾਇਜ਼ ਸ਼ਰਾਬ ਸਣੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਸਤਿੰਦਰ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਕਾਲੇਕੀ ਅਤੇ ਨਰਾਤਾ ਸਿੰਘ ਵਾਸੀ ਪਿੰਡ ਮਰੋੜੀ ਵਜੋਂ ਹੋਈ | ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲਿਸ ਦੇ ਏ.ਐਸ.ਆਈ. ਰਾਜ ਕੁਮਾਰ ਸਣੇ ਪੁਲਿਸ ਪਾਰਟੀ ਪਿੰਡ ਤਰਖਾਣਮਾਜਰਾ ਮੌਜੂਦ ਸੀ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਮੁਲਜ਼ਮ ਘਰ ਵਿਚ ਸ਼ਰਾਬ ਤਿਆਰ ਕਰਕੇ ਵੇਚਣ ਦਾ ਆਦੀ ਹੈ, ਦੇ ਘਰ ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕਰਕੇ ਮੁਲਜ਼ਮ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ | ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਏ.ਐਸ.ਆਈ. ਰਣਜੀਤ ਸਿੰਘ ਸਣੇ ਪੁਲਿਸ ਪਾਰਟੀ ਬੱਸ ਅੱਡਾ ਅਰਾਈਾਮਾਜਰਾ ਮੌਜੂਦ ਸੀ ਕਿ ਇਤਲਾਹ ਮਿਲੀ ਕਿ ਮੁਲਜ਼ਮ ਮਰਦਾਹੇੜੀ ਖਤਾਨਾਂ 'ਚ ਸ਼ਰਾਬ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਮੌਕੇ 'ਤੇ ਰੇਡ ਕਰਕੇ ਉਸ ਨੂੰ 40 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰ ਲਿਆ | ਅਧਿਕਾਰੀ ਅਨੁਸਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰ ਮਿਲੇ ਹੁਕਮਾਂ ਅਨੁਸਾਰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ |