14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਝੂਲੇ ਲਾਲ ਪਾਰਕ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਜੀਤ ਡੈਸਕ 21-06-2025
ਪਟਿਆਲਾ, 20 ਜੂਨ (ਗੁਰਪ੍ਰੀਤ ਸਿੰਘ ਚੱਠਾ)-ਝੂਲੇ ਲਾਲ ਪਾਰਕ, ਗੁਰੂ ਨਾਨਕ ਤਿ੍ਪੜੀ ਪਟਿਆਲਾ ਵਿਖੇ ਸੀ.ਐਮ ਦੀ ਯੋਗਸ਼ਾਲਾ ਅਧੀਨ ਅੰਤਰਰਾਸ਼ਟਰੀ ਯੋਗ ਦਿਵਸ ਸਮੂਹ ਯੋਗਾ ਮੈਂਬਰਾਂ ਦੁਆਰਾ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਯੋਗ ਦਿਵਸ ਦੇ ਸ਼ੁੱਭ ਮੌਕੇ 'ਤੇ ਮੁੱਖ ਮਹਿਮਾਨ ਰਜਿੰਦਰ ਸਿੰਘ ਜ਼ਿਲ੍ਹਾ ਕੋਆਰਡੀਨੇਟਰਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਪ੍ਰੋਗਰਾਮ ਦੇ ਆਰੰਭ ਵਿਚ ਯੋਗਾ ਇੰਸਟਰਕਟਰ ੁਰਦੀਪ ਕੌਰ ਖੱਟੜਾ ਨੇ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ | ਪ੍ਰੋਗਰਾਮ ਦੇ ਆਰੰਭ ਵਿਚ ਡਾ. ਭੁਪਿੰਦਰ ਕੌਰ ਪਿ੍ੰਸੀਪਲ ਪੰਜਾਬ ਕਾਲਜ ਆਫ਼ ਐਜੂਕੇਸ਼ਨ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਯੋਗ ਦੀ ਮਹੱਤਤਾ ਤੋਂ ਵਿਸ਼ੇਸ਼ ਤੌਰ 'ਤੇ ਜਾਣੂ ਕਰਵਾਇਆ | ਇਸ ਤੋਂ ਉਪਰੰਤ ਸਮੂਹ ਮੈਂਬਰਾਂ ਨੂੰ ਯੋਗ ਨਾਲ ਸੰਬੰਧਿਤ ਆਸਣ ਕਰਵਾਏ ਗਏ | ਪ੍ਰੋਗਰਾਮ ਦੇ ਅੰਤ ਵਿਚ ਮੁੱਖ ਮਹਿਮਾਨ ਨੇ ਸਾਰੇ ਮੈਂਬਰਾਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀ ਵਧਾਈ ਦਿੰਦੇ ਹੋਏ ਯੋਗ ਦੇ ਪ੍ਰਮੁੱਖ ਲਾਭਾਂ ਤੋਂ ਜਾਣੂ ਕਰਵਾਇਆ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸੀ.ਐਮ. ਦੀ ਯੋਗਸ਼ਾਲਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਗੁਰਦੀਪ ਕੌਰ ਖੱਟੜਾ ਅਤੇ ਯੋਗਾ ਮੈਂਬਰਾਂ ਨੇ ਮੁੱਖ ਮਹਿਮਾਨ ਨੂੰ ਐਵਾਰਡ ਆਫ ਆਨਰ ਅਤੇ ਮੱਖਣ ਸਿੰਘ ਪ੍ਰੋਫੈਸਰ ਮਹਿੰਦਰਾ ਕਾਲਜ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ |
ਪਿਛਲੀ ਖ਼ਬਰ ਨਾਬਾਲਗਾ ਨਾਲ ਜ਼ਬਰਦਸਤੀ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਪੰਜਾਬੀ ਅਤੇ ਹਿੰਦੀ ਦੇ ਪ੍ਰਸਾਰ ਲਈ ਅਨਿਲ ਕੁਮਾਰ ਭਾਰਤੀ ਦੀ ਕਿਤਾਬ ਨੇਪਾਲ ਵਿਚ ਹੋਈ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।