14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ ਸੰਭਾਲ ਵੀ ਜ਼ਰੂਰੀ-ਰਾਜੇਸ਼ ਢੀਂਗਰਾ

ਅਜੀਤ ਡੈਸਕ 21-06-2025
ਨਾਭਾ, 20 ਜੂਨ (ਜਗਨਾਰ ਸਿੰਘ ਦੁਲੱਦੀ)-ਧਰਤੀ ਹੇਠਾਂ ਦਿਨੋ ਦਿਨ ਘਟ ਰਹੇ ਪਾਣੀ ਨੂੰ ਬਚਾਉਣ ਅਤੇ ਪ੍ਰਦੂਸਤ ਹੋ ਰਹੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਬਹੁਤ ਜਰੂਰੀ ਹਨ ਜਿਸ ਕਰਕੇ ਹਰ ਇਨਸਾਨ ਨੂੰ ਵੱਧ ਤੋਂ ਵੱਧ ਛਾਂਦਾਰ ਜਾਂ ਫਲਦਾਰ ਬੂਟੇ ਲਗਾਉਣੇ ਚਾਹੀਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੰਵਾਦ ਗਰੁੱਪ ਦੇ ਸੰਯੋਜਕ ਸਮਾਜ ਸੇਵੀ ਰਾਜੇਸ਼ ਢੀਂਗਰਾ ਨੇ ਗੱਲਬਾਤ ਕਰਦਿਆਂ ਕੀਤਾ | ਢੀਂਗਰਾ ਨੇ ਕਿਹਾ ਸੰਵਾਦ ਗਰੁੱਪ ਵਲੋਂ ਪਿਛਲੇ ਸਮੇਂ ਦੌਰਾਨ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਲਕੇ ਦੇ ਪਿੰਡਾਂ ਦੇ ਨਾਲ ਨਾਲ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਬੂਟੇ ਲਗਾਏ ਗਏ ਸਨ ਜੋ ਕਿ ਤਕਰੀਬਨ ਚਲ ਹੀ ਰਹੇ ਹਨ ਇਸ ਕਰਕੇ ਸਾਨੂੰ ਦਿਨੋ ਦਿਨ ਵੱਧ ਰਹੀ ਗਰਮੀ ਦੀ ਤਪਸ਼ ਨੂੰ ਵੇਖਦੇ ਹੋਏ ਹੋਰ ਬੂਟੇ ਲਗਾਉਣੇ ਚਾਹੀਦੇ ਹਨ | ਰਾਜੇਸ਼ ਢੀਂਗਰਾ ਨੇ ਕਿਹਾ ਕਿ ਜਿੱਥੇ ਵਾਤਾਵਰਨ ਦੀ ਸੁੱਧਤਾ ਲਈ ਬੂਟੇ ਲਗਾਉਣੇ ਜ਼ਰੂਰੀ ਹਨ ਉੱਥੇ ਉਨ੍ਹਾਂ ਬੂਟਿਆਂ ਦੀ ਸਾਂਭ ਸੰਭਾਲ ਵੀ ਜ਼ਰੂਰੀ ਹੈ ਕਿਉਂ ਜੋ ਜ਼ਿਆਦਾਤਰ ਸਮਾਜ ਸੇਵੀ ਸੰਸਥਾਵਾਂ ਬੂਟੇ ਤਾਂ ਲਗਾ ਦਿੰਦੀਆਂ ਹਨ ਪਰ ਉਨ੍ਹਾਂ ਦੀ ਸਾਂਭ ਸੰਭਾਲ ਕੋਈ ਵੀ ਵਿਅਕਤੀ ਨਹੀਂ ਕਰਦਾ ਜਿਸ ਕਰਕੇ ਜ਼ਿਆਦਾਤਰ ਬੂਟੇ ਸੁੱਕ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜਲਦੀ ਹੀ ਸੰਵਾਦ ਗਰੁੱਪ ਵਲੋਂ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਆਪਣਾ ਫ਼ਰਜ਼ ਸਮਝਦੇ ਹੋਏ ਆਪਾਂ ਸਾਰੇ ਇਕੱਠੇ ਹੋਏ ਹੋ ਕੇ ਇਸ ਬੂਟੇ ਲਗਾਉਣ ਦੀ ਮੁਹਿੰਮ ਵਿਚ ਯੋਗਦਾਨ ਪਾਈਏ |
ਪਿਛਲੀ ਖ਼ਬਰ ਪੰਜਾਬ ਕਾਂਗਰਸ 'ਚ ਧੜੇਬੰਦੀ ਚਿੰਤਾ ਦਾ ਵਿਸ਼ਾ-ਸ਼ੈਰੀ ਰਿਆੜ ਅਗਲੀ ਖ਼ਬਰ ਆਰਥਿਕ ਜਨਗਣਨਾ 2025 ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਏ. ਡੀ. ਸੀ. ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।