14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪੰਜਾਬ ਕਾਂਗਰਸ 'ਚ ਧੜੇਬੰਦੀ ਚਿੰਤਾ ਦਾ ਵਿਸ਼ਾ-ਸ਼ੈਰੀ ਰਿਆੜ

ਅਜੀਤ ਡੈਸਕ 21-06-2025
ਸਨੌਰ, 20 ਜੂਨ (ਸੋਖਲ)-ਹਲਕਾ ਸਨੌਰ ਤੋਂ ਕਾਂਗਰਸ ਦੇ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਦਾ ਕਹਿਣਾ ਹੈ ਕਿ ਲੁਧਿਆਣਾ ਜ਼ਿਮਨੀ ਚੋਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਨੇਤਾ ਵਿਰੋਧੀ ਧਿਰ ਦੀ ਅਗਵਾਈ ਵਿੱਚ ਨਹੀਂ ਲੜੀ ਗਈ | ਪਿਛਲੇ ਦਿਨਾਂ ਵਿਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅਨੁਸ਼ਾਸਨ ਦੇ ਨਾਹਰੇ ਮਾਰ ਰਹੀ ਸੀ ਪ੍ਰੰਤੂ ਅੱਜ ਇਨ੍ਹਾਂ ਦੀ ਅਨੁਸ਼ਾਸਨਹੀਣਤਾ ਦੇਖ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਹੌਸਲਾ ਟੁੱਟਦਾ ਜਾ ਰਿਹਾ ਹੈ | ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਦੁੱਖੀ ਹਨ ਇਸੇ ਕਰਕੇ ਗਲੀ ਮੁਹੱਲੇ ਅਤੇ ਸੱਥਾਂ ਵਿਚ ਚਰਚਾ ਹੈ ਕਿ ਅਗਲੀ ਸਰਕਾਰ ਕਾਂਗਰਸ ਦੀ ਹੀ ਆਵੇਗੀ | ਪਰ ਮੈਂਨੂੰ ਅਸ਼ੰਕਾ ਹੈ ਕਿ ਜਿਵੇਂ ਇਨ੍ਹਾਂ ਦੀ ਕਾਰਗੁਜ਼ਾਰੀ ਅਤੇ ਧੜ੍ਹੇਬੰਦੀ ਹੈ ਜਿਵੇਂ ਪਿਛਲੀ ਵਿਧਾਨ ਸਭਾ ਚੋਣਾਂ ਦੌਰਾਨ ਹਰਿਆਣਾ ਵਿਚ ਹੋਇਆ ਕਿਤੇ ਇੰਝ ਹੀ ਪੰਜਾਬ ਵਿਚ 2027 ਦੀ ਵਿਧਾਨ ਸਭਾ ਚੋਣਾਂ ਵਿਚ ਨਾ ਹੋ ਜਾਵੇ | ਜੇਕਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣੀ ਹੈ ਤਾਂ ਹਾਈਕਮਾਨ ਨੂੰ ਇਕ ਸਾਫ਼ ਸੁਥਰੀ ਛਵੀ ਅਤੇ ਨਿਧੱੜਕ ਲੀਡਰ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣੀ ਪਵੇਗੀ ਜਿਹਦੇ ਕੋਲ ਪੰਜਾਬ ਨੂੰ ਮੁੜ ਸੁਰਜੀਤ ਕਰਨ ਦਾ ਏਜੰਡਾ ਹੈ ਅਤੇ ਉਸ ਨੂੰ ਲਾਗੂ ਕਰਨ ਦੀ ਤਾਕਤ ਹੈ | ਮੌਜੂਦਾ ਸਮੇਂ ਵਿਚ ਪੰਜਾਬ ਸੂਬਾ ਇਕ ਦਲਦਲ ਵਿਚ ਧਸਿਆ ਹੋਇਆ ਹੈ ਜਿੱਥੇ ਲਾਅ ਐਂਡ ਆਰਡਰ ਦੀ ਹਾਲਤ ਬਹੁਤ ਨਾਜੁਕ ਬਣੀ ਹੋਈ ਹੈ, ਆਪ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਫੂਕ ਵੀ ਨਿਕਲ ਚੁੱਕੀ ਹੈ, ਸਿਹਤ ਸੇਵਾਵਾਂ ਦਾ ਮਾੜਾ ਹਾਲ ਵੀ ਜੱਗ ਜਾਹਰ ਹੈ |
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਲਈ ਖੋਲਿ੍ਹਆ ਸ਼ਤਾਬਦੀ ਦਫ਼ਤਰ ਅਗਲੀ ਖ਼ਬਰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ ਸੰਭਾਲ ਵੀ ਜ਼ਰੂਰੀ-ਰਾਜੇਸ਼ ਢੀਂਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।