14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਹਰਪ੍ਰੀਤ ਸਿੰਘ ਸੋਨਿਕ ਯੂਥ ਕਾਂਗਰਸ ਬਨੂੜ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਅਜੀਤ ਡੈਸਕ 21-06-2025
ਬਨੂੜ, 20 ਜੂਨ (ਭੁਪਿੰਦਰ ਸਿੰਘ)-ਬਨੂੜ ਸ਼ਹਿਰ ਦੇ ਜੰਮਪਲ ਨੌਜਵਾਨ ਆਗੂ ਹਰਪ੍ਰੀਤ ਸਿੰਘ ਸੋਨਿਕ ਦੀ ਅਗਵਾਈ ਹੇਠ ਸੰਤੂ ਮੱਲ ਧਰਮਸ਼ਾਲਾ ਬਨੂੜ ਵਿਖੇ ਸੈਕੜੇ ਨੌਜਵਾਨਾਂ ਦੀ ਵਿਸ਼ਾਲ ਇਕੱਤਰਤਾ ਹੋਈ | ਜਿਸ ਵਿਚ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਰਾਜਪੁਰਾ ਦੇ ਕਾਂਗਰਸੀ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੋਂ ਇਲਾਵਾ ਸ਼ਹਿਰ ਦੇ ਕਾਂਗਰਸੀ ਕੌਂਸਲਰ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਮੌਜੂਦ ਸਨ | ਇਸ ਮੌਕੇ ਹਰਪ੍ਰੀਤ ਸਿੰਘ ਸੋਨਿਕ ਨੂੰ ਯੂਥ ਵਿੰਗ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਚੋਣਾਂ ਦੌਰਾਨ ਸੂਬੇ ਦੀ ਜਨਤਾ ਨਾਲ ਕੀਤੇ ਗਏ ਜ਼ਿਆਦਾਤਰ ਚੋਣ ਵਾਅਦੇ ਪੂਰੇ ਨਹੀਂ ਹੋਏ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਸੂਬੇ ਦਾ ਹਰ ਵਰਗ ਦੇ ਲੋਕ ਦੁਖੀ ਹਨ | ਉਨ੍ਹਾਂ ਕਿਹਾ ਕਿ ਹਲਕਾ ਰਾਜਪੁਰਾ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜ ਠੱਪ ਪਏ ਹਨ | ਜਿਸ ਕਾਰਨ ਸੂਬੇ ਦੇ ਵੋਟਰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਹਰਦਿਆਲ ਸਿੰਘ ਕੰਬੋਜ ਨੇ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ ਹਰਪ੍ਰੀਤ ਸਿੰਘ ਸੋਨਿਕ ਪ੍ਰਧਾਨ ਆਲ ਕਾਲਜ ਚੰਡੀਗੜ੍ਹ ਐਨ.ਐਸ.ਯੂ.ਆਈ. ਨੂੰ ਯੂਥ ਕਾਂਗਰਸ ਬਨੂੜ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ | ਉਪਰੰਤ ਨਵੇਂ ਚੁਣੇ ਗਏ ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਹਰਪ੍ਰੀਤ ਸਿੰਘ ਸੋਨਿਕ ਨੇ ਹਰਦਿਆਲ ਸਿੰਘ ਕੰਬੋਜ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੂੰ ਵਿਸ਼ਵਾਸ ਦਵਾਇਆ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਤੇ ਮਿਹਨਤ ਕਰਨਗੇ | ਹਰਦਿਆਲ ਸਿੰਘ ਕੰਬੋਜ ਵਲੋਂ ਹਰਪ੍ਰੀਤ ਸਿੰਘ ਸੋਨਿਕ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਜਗਤਾਰ ਸਿੰਘ ਕੰਬੋਜ ਪ੍ਰਧਾਨ ਨਗਰ ਕੌਂਸਲ ਬਨੂੜ, ਕੌਂਸਲਰ ਸੁਰਿੰਦਰ ਸਿੰਘ ਸੋਨੀ ਸੰਧੂ, ਗੁਰਮੇਲ ਸਿੰਘ ਫ਼ੌਜੀ ਸਾਬਕਾ ਕੌਂਸਲਰ, ਜੀਵਨ ਕੁਮਾਰ, ਯਾਦਵਿੰਦਰ ਸ਼ਰਮਾ ਕਰਾਲਾ, ਆਸ਼ੂ ਕੇਬਲ ਵਾਲਾ, ਰਕੇਸ਼ ਕੇਛੀ, ਭਾਗ ਸਿੰਘ ਡਾਂਗੀ, ਹਰਵਿੰਦਰ ਸਿੰਘ ਹੈਪੀ, ਦਵਿੰਦਰ ਪੁਰੀ, ਸਾਧੂ ਸਿੰਘ, ਹਰਪਾਲ ਸੋਨੀ, ਕਰਨੈਲ ਚੰਗੇਰਾ, ਰਿੰਪੀ ਵਰਮਾ, ਮੱਖਣ ਸਿੰਘ, ਜਸਵਿੰਦਰ ਸਿੰਘ ਤੋਤਾ, ਜਸਵੰਤ ਸਿੰਘ ਖੱਟੜਾ, ਹੈਪੀ ਫਰੂਟ, ਸੇਵਾ ਸਿੰਘ, ਕਰਮ ਚੰਦ, ਹਰਪਾਲ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ ਤੋਂ ਇਲਾਵਾ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਜਾਅਲੀ ਕਾਗ਼ਜ਼ਾਤ ਤਿਆਰ ਕਰ ਧੋਖਾਧੜੀ ਨਾਲ ਰਜਿਸਟਰੀ ਕਰਵਾਈ, ਮਾਮਲਾ ਦਰਜ ਅਗਲੀ ਖ਼ਬਰ ਲੋੜਵੰਦ ਵਿਅਕਤੀ ਨੂੰ ਭੇਟ ਕੀਤੀ ਬੈਟਰੀ ਵਾਲੀ ਟ੍ਰਾਈਸਾਈਕਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।