14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਨਾਜਾਇਜ਼ ਮਾਈਨਿੰਗ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 21-06-2025
ਘਨੌਰ, 20 ਜੂਨ (ਸਰਦਾਰਾ ਸਿੰਘ ਲਾਛੜੂ)-ਘਨੌਰ ਵਿਖੇ ਨਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਦੇ ਤਹਿਤ ਮਾਈਨਿੰਗ ਅਫ਼ਸਰ ਜੇ.ਈ. ਹਰਪ੍ਰੀਤ ਸਿੰਘ ਵਲੋਂ ਪ੍ਰਾਪਤ ਹੋਈ ਇਤਲਾਹ ਨੇ ਘਨੌਰ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਿਸ ਸੰਬੰਧੀ ਮਾਈਨਿੰਗ ਅਫ਼ਸਰ ਜੇ.ਈ. ਹਰਪ੍ਰੀਤ ਸਿੰਘ ਨੇ ਘਨੌਰ ਪੁਲਿਸ ਨੂੰ ਇਤਲਾਹ ਦਿੱਤੀ ਕਿ ਪਿੰਡ ਰਾਮਪੁਰ ਵਿਖੇ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ਤੇ ਮੌਕੇ 'ਤੇ ਰੇਡ ਕਰਨ 'ਤੇ ਪੁਲਿਸ ਵਲੋਂ ਮਾਈਨਿੰਗ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਪਾਸੋਂ ਮੌਕੇ ਦੇ ਉੱਪਰ ਇਕ ਟਰੈਕਟਰ ਅਤੇ ਇਕ ਮੈਡ ਲੋਡਰ ਬਰਾਮਦ ਕਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਹੁਣ ਗੋਡਿਆਂ ਦੇ ਦਰਦ ਤੋਂ ਛੁਟਕਾਰੇ ਲਈ ਆਪ੍ਰੇਸ਼ਨ ਦੀ ਲੋੜ ਨਹੀਂ, ਓ. ਪੀ. ਡੀ. ਸ਼ੁਰੂ-ਡਾ. ਅਨਿਲ ਅਗਲੀ ਖ਼ਬਰ ਜਾਅਲੀ ਕਾਗ਼ਜ਼ਾਤ ਤਿਆਰ ਕਰ ਧੋਖਾਧੜੀ ਨਾਲ ਰਜਿਸਟਰੀ ਕਰਵਾਈ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।