15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਬਾਬਾ ਬਲਵੰਤ ਸਿੰਘ ਸਿਹੌੜਾ ਵਾਲਿਆਂ ਦੀ 11ਵੀਂ ਬਰਸੀ ਸਮਾਗਮ ਰੋੜੇਵਾਲ ਸਾਹਿਬ ਵਿਖੇ ਕੱਲ੍ਹ ਤੋਂ

ਅਜੀਤ ਡੈਸਕ 21-06-2025
ਭਾਦਸੋਂ, 20 ਜੂਨ (ਪ੍ਰਦੀਪ ਦੰਦਰਾਲਾ)-ਸੰਤ ਖ਼ਾਲਸਾ ਦਲ ਦੇ ਬਾਨੀ ਬ੍ਰਹਮਲੀਨ ਸ੍ਰੀਮਾਨ 111 ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੀ 11ਵੀਂ ਬਰਸੀ 22, 23 ਅਤੇ 24 ਜੂਨ ਦਿਨ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਪ੍ਰਾਚੀਨ ਉਦਾਸੀਨ ਡੇਰਾ ਗੁਰਦੁਆਰਾ ਗੁਫਾਸਰ ਸਾਹਿਬ ਪਿੰਡ ਰੋੜੇਵਾਲ ਸਾਹਿਬ ਜ਼ਿਲ੍ਹਾ ਪਟਿਆਲਾ ਵਿਖੇ ਬਾਬਾ ਗੁਰਚਰਨ ਸਿੰਘ ਮੌਜੂਦਾ ਗੱਦੀਨਸ਼ੀਨ ਰੋੜੇਵਾਲ ਸਾਹਿਬ ਦੀ ਸਰਪ੍ਰਸਤੀ ਹੇਠ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ 22 ਜੂਨ ਨੂੰ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਦੀ ਪਟਿਆਲਾ ਵੈੱਲਫੇਅਰ ਸੁਸਾਇਟੀ ਪਟਿਆਲਾ ਦੇ ਸਹਿਯੋਗ ਨਾਲ ਕੀਤੇ ਜਾਣਗੇ | ਇਸ ਤੋਂ ਇਲਾਵਾ 24 ਜੂਨ ਨੂੰ ਸਵੇਰੇ 11.30 ਵਜੇ ਤੋਂ ਬਾਅਦ ਦੁਪਹਿਰ 1.30 ਵਜੇ ਤੱਕ ਬਾਬਾ ਗੁਰਚਰਨ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਪਰੰਤ ਲੜੀਵਾਰ ਚੱਲ ਰਹੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਜਾਣਗੇ | ਇਸ ਮੌਕੇ ਸਮੂਹ ਸਾਧੂ-ਸੰਤ ਮਹਾਤਮਾ, ਵਿਦਵਾਨਾਂ, ਬੁੱਧੀਜੀਵੀਆਂ ਤੇ ਸੰਗਤਾਂ ਨੂੰ ਬੇਨਤੀ ਹੈ ਕਿ ਪ੍ਰਾਚੀਨ ਉਦਾਸੀਨ ਡੇਰਾ ਗੁਰਦੁਆਰਾ ਗੁਫਾਸਰ ਸਾਹਿਬ ਪਿੰਡ ਰੋੜਗੜ੍ਹ, ਰੋੜੇਵਾਲ ਸਾਹਿਬ ਵਿਖੇ ਤਿੰਨ ਦਿਨਾਂ ਸਮਾਗਮ 'ਚ ਪਹੁੰਚ ਕੇ ਸੇਵਾ ਸਿਮਰਨ ਦਾ ਲਾਹਾ ਲਓ |
ਪਿਛਲੀ ਖ਼ਬਰ ਬੇਅਦਬੀਆਂ ਦੇ ਕਾਨੂੰਨ ਲਈ 'ਸਰਬ ਧਰਮ ਮਹਾਂ ਪੰਚਾਇਤ' 25 ਨੂੰ ਟਾਵਰ ਮੋਰਚੇ 'ਤੇ ਹੋਵੇਗੀ-ਭਾਈ ਗੁਰਪ੍ਰੀਤ ਸਿੰਘ ਅਗਲੀ ਖ਼ਬਰ ਹੁਣ ਗੋਡਿਆਂ ਦੇ ਦਰਦ ਤੋਂ ਛੁਟਕਾਰੇ ਲਈ ਆਪ੍ਰੇਸ਼ਨ ਦੀ ਲੋੜ ਨਹੀਂ, ਓ. ਪੀ. ਡੀ. ਸ਼ੁਰੂ-ਡਾ. ਅਨਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।