15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਜ਼ਮੀਨੀ ਮਸਲੇ ਨੂੰ ਲੈ ਕੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਸੂਬਾ ਕਮੇਟੀ ਨੇ ਪਿੰਡ ਬਠੋਈ ਦਾ ਕੀਤਾ ਦੌਰਾ

ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਪਿੰਡ ਬਠੋਈ ਵਿਖੇ ਧਰਨੇ 'ਚ ਸ਼ਿਰਕਤ ਕਰਦੇ ਹੋਏ | ਅਜੀਤ ਤਸਵੀਰ <br/> 21-06-2025
ਪਟਿਆਲਾ, 20 ਜੂਨ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਪਟਿਆਲਾ ਦੇ ਪਿੰਡ ਬਠੋਈ ਕਲਾਂ ਦੇ ਜ਼ਮੀਨੀ ਮਸਲੇ ਨੂੰ ਲੈ ਕੇ ਅੱਜ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਸੂਬਾ ਕਮੇਟੀ ਨੇ ਬਠੋਈ ਪਿੰਡ ਦਾ ਦੌਰਾ ਕੀਤਾ ਤੇ ਜ਼ਮੀਨ ਨਾਲ ਸਬੰਧਿਤ ਧਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ | ਜਿਸ ਵਿੱਚ ਪਿੰਡ ਦੇ ਕਿਸਾਨ, ਮਜ਼ਦੂਰ ਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ | ਸੂਬਾ ਪ੍ਰਧਾਨ ਵਲੋਂ ਇਸ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਭੂਮਿਕਾ ਦੀ ਨਿੰਦਿਆ ਕਰਦੇ ਹੋਏ ਦਸਿਆ ਕਿ ਅਸਲ ਵਿੱਚ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਤੇ ਮਜ਼ਦੂਰਾਂ ਵਿਚ ਫੁੱਟ ਪਾ ਕੇ ਲੋਕਾਂ ਦੀ ਭਾਈਚਾਰਕ ਏਕਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਮੀਨੀ ਸੁਧਾਰਾਂ ਨੂੰ ਲਾਗੂ ਕਰਨ ਦੀ ਥਾਂ ਤੇ ਜਗੀਰਦਾਰਾਂ ਅਤੇ ਵੱਡੀਆਂ ਜਗੀਰਾਂ ਵਾਲੇ ਲੋਕਾਂ ਦੀ ਪਿੱਠ ਥਪੜਾਈ ਜਾ ਰਹੀ ਹੈ | ਜਿਸ ਕਰਕੇ ਪੰਜਾਬ ਦੇ ਵੱਖ ਵੱਖ ਪਿੰਡ ਵਿਚ ਜ਼ਮੀਨਾਂ ਬਚਾਉਣ ਦੀ ਲੜਾਈ ਚੱਲ ਰਹੀ ਹੈ | ਉਨ੍ਹਾਂ ਹੋਰ ਆਖਿਆ ਕਿ ਇਸ ਲੜਾਈ ਨੂੰ ਸਰ ਕਰਨ ਲਈ ਮਿਹਨਤੀ ਲੋਕਾਂ ਖ਼ਾਸ ਕਰਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਜਥੇਬੰਦਕ ਸੰਘਰਸ਼ ਦੀ ਲੋੜ ਹੈ | ਸੂਬਾ ਕਮੇਟੀ ਵਲੋਂ ਮਜ਼ਦੂਰਾਂ ਭਾਈਚਾਰੇ ਨਾਲ ਅਲੱਗ ਤੋਂ ਮੀਟਿੰਗ ਕੀਤੀ ਤੇ ਉਨ੍ਹਾਂ ਦੀ ਗੱਲਾ ਨੂੰ ਸੁਣਿਆ ਤੇ ਸੂਬਾ ਕਮੇਟੀ ਵਲੋਂ ਮਜ਼ਦੂਰ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਬੈਠ ਕੇ ਮਸਲੇ ਦਾ ਹੱਲ ਕੀਤਾ ਜਾਵੇਗਾ ਸੋ ਭਾਕਿਯੂ ਏਕਤਾ ਉਗਰਾਹਾਂ ਕਿਸੇ ਵੀ ਹਾਲਤ ਵਿੱਚ ਮਜ਼ਦੂਰਾਂ ਕਿਸਾਨਾਂ ਦਾ ਏਕਾ ਤੋੜਨ ਦੀਆਂ ਸਰਕਾਰੀ ਸਾਜ਼ਿਸ਼ਾਂ ਨੂੰ ਸਫਲ ਹੋਣ ਨਹੀਂ ਦੇਵੇਗਾ | ਉਨ੍ਹਾਂ ਦੱਸਿਆ ਕਿ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਅਜਿਹੇ ਵਤੀਰੇ ਦੇ ਖਿਲਾਫ 21 ਜੂਨ ਨੂੰ ਪਟਿਆਲੇ ਦੇ ਡੀ.ਸੀ. ਦਫ਼ਤਰ ਅੱਗੇ ਇਕੱਠ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਜਾਵੇਗੀ ਕਿ ਉਹ ਕਿਸਾਨਾਂ ਮਜ਼ਦੂਰਾ ਦੀ ਏਕਤਾ ਨੂੰ ਤੋੜਨ ਅਤੇ ਮਾਹੌਲ ਨੂੰ ਖ਼ਰਾਬ ਕਰਨ ਤੋਂ ਬਾਜ ਆਵੇ ਤੇ ਇਸ ਮਾਮਲੇ ਦਾ ਬੈਠਕੇ ਹੱਲ ਕਰੇ | ਇਸ ਮੌਕੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਜਨਕ ਸਿੰਘ, ਸੂਬਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾਝਾੜ, ਅਮਰੀਕ ਸਿੰਘ ਗੱਢੂਆਂ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬ੍ਰਾਸ, ਸੁਖਮਿੰਦਰ ਸਿੰਘ ਬਾਰਨ, ਜਗਮੇਲ ਸਿੰਘ ਗਾਜੇਵਾਸ, ਬਲਰਾਜ ਜੋਸ਼ੀ, ਜਗਦੀਪ ਸਿੰਘ ਛੰਨਾ ਤੋਂ ਇਲਾਵਾ ਸਾਰੇ ਜਿਲੇ ਦੇ ਬਲਾਕ ਪ੍ਰਧਾਨ ਅਤੇ ਸਕੱਤਰ ਸ਼ਾਮਲ ਹੋਏ |
ਪਿਛਲੀ ਖ਼ਬਰ ਸ਼ੰਕਰਾਚਾਰੀਆ ਸ੍ਰੀ ਸਵਾਮੀ ਵਾਸੂਦੇਵਾਨੰਦ ਸਰਸਵਤੀ ਮਹਾਰਾਜ ਪਟਿਆਲਾ ਪਹੁੰਚੇ ਅਗਲੀ ਖ਼ਬਰ ਬੇਅਦਬੀਆਂ ਦੇ ਕਾਨੂੰਨ ਲਈ 'ਸਰਬ ਧਰਮ ਮਹਾਂ ਪੰਚਾਇਤ' 25 ਨੂੰ ਟਾਵਰ ਮੋਰਚੇ 'ਤੇ ਹੋਵੇਗੀ-ਭਾਈ ਗੁਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।