15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਹਾਇਕ ਥਾਣੇਦਾਰ ਬਲਬੀਰ ਸਿੰਘ ਨੇ ਬੱਸ ਅੱਡਾ ਚੌਂਕੀ ਇੰਚਾਰਜ ਦਾ ਅਹੁਦਾ ਸੰਭਾਲਿਆ

ਅਜੀਤ ਡੈਸਕ 21-06-2025
ਰਾਜਪੁਰਾ, 20 ਜੂਨ (ਜੀ.ਪੀ. ਸਿੰਘ)-ਇਲਾਕੇ ਦੇ ਵੱਖ-ਵੱਖ ਥਾਣਿਆਂ 'ਚ ਆਪਣੀ ਸੇਵਾ ਨਿਭਾ ਚੁੱਕੇ ਤੇ ਬਹੁਤ ਹੀ ਸੁਲਝੇ ਹੋਏ ਸਹਾਇਕ ਥਾਣੇਦਾਰ ਬਲਬੀਰ ਸਿੰਘ ਨੇ ਸ਼ਹਿਰੀ ਥਾਣੇ ਦੇ ਅਧੀਨ ਪੈਂਦੀ ਬੱਸ ਅੱਡਾ (ਫੋਕਲ ਪੁਆਇੰਟ) ਪੁਲਿਸ ਚੌਂਕੀ ਦੇ ਇੰਚਾਰਜ ਦਾ ਅਹੁਦਾ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾਂ ਸ਼ੰਭੂ ਥਾਣਾ ਵਿਚ ਤਾਇਨਾਤ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ਬੱਸ ਅੱਡਾ ਪੁਲਿਸ ਚੌਂਕੀ ਅਧੀਨ ਆਉਂਦੇ ਖੇਤਰ 'ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਨਸ਼ੇ ਦੀ ਵਿਕਰੀ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਵਲੋਂ ਨਸ਼ਾ ਤਸਕਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਜਾਂ ਤਾਂ ਨਸ਼ੇ ਦੀ ਤਸਕਰੀ ਦਾ ਕੰਮ ਛੱਡ ਦੇਣ ਜਾਂ ਫਿਰ ਇਲਾਕੇ ਨੂੰ ਛੱਡ ਕੇ ਚਲੇ ਜਾਣ |
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਲੋਟੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸ਼ੰਕਰਾਚਾਰੀਆ ਸ੍ਰੀ ਸਵਾਮੀ ਵਾਸੂਦੇਵਾਨੰਦ ਸਰਸਵਤੀ ਮਹਾਰਾਜ ਪਟਿਆਲਾ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।