15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਨਸ਼ੇ ਸੰਬੰਧੀ ਦੋ ਮਾਮਲੇ ਦਰਜ

ਅਜੀਤ ਡੈਸਕ 21-06-2025
ਨਾਭਾ, 20 ਜੂਨ (ਕਰਮਜੀਤ ਸਿੰਘ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ | ਮੁਲਜ਼ਮ ਦੀ ਪਛਾਣ ਪ੍ਰੇਮ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਵਜੋਂ ਹੋਈ | ਜਾਣਕਾਰੀ ਅਨੁਸਾਰ ਰੋਹਟੀ ਪੁੱਲ ਚੌਂਕੀ ਇੰਚਾਰਜ ਥਾਣੇਦਾਰ ਪਵਿੱਤਰ ਸਿੰਘ ਸਮੇਤ ਪੁਲਿਸ ਪਾਰਟੀ ਗੋਲ ਚੌਂਕ ਰੋਹਟੀ ਪੁਲ ਕੋਲੇ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਮੁਲਜ਼ਮ ਚਿੱਟਾ/ਹੈਰੋਇਨ ਵੇਚਣ ਲਈ ਪਿੰਡ ਭੋਜੋਮਾਜਰੀ ਨੂੰ ਜਾਂਦੀ ਸੜਕ ਕਿਨਾਰੇ ਖੜ੍ਹਾ ਹੈ ਜਦੋਂ ਪੁਲਿਸ ਪਾਰਟੀ ਨੇ ਰੇਡ ਕੀਤੀ ਤਾਂ ਉਸ ਤੋਂ 5 ਗ੍ਰਾਮ ਚਿੱਟਾ/ਹੈਰੋਇਨ ਬਰਾਮਦ ਹੋਈ ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮੁਕਦਮਾ ਦਰਜ ਕੀਤਾ | ਦੂਸਰੇ ਕੇਸ ਵਿਚ ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਮਨਮੋਹਨ ਸਿੰਘ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਦੀ ਪਛਾਣ ਰਵੀ ਕੁਮਾਰ ਮਾਨਾ ਰਾਮ ਵਾਸੀ ਬਾਜ਼ੀਗਰ ਬਸਤੀ ਨਾਭਾ ਵਜੋਂ ਹੋਈ | ਪੁਲਿਸ ਪਾਰਟੀ ਅਗਸਤ ਦੌਰਾਨ ਕਿਲ੍ਹਾ ਮੁਬਾਰਕ ਨਾਭਾ ਕੋਲ ਮੌਜੂਦ ਸੀ ਤਾਂ ਦੇਖਿਆ ਕਿ ਇਕ ਵਿਅਕਤੀ ਖੰਡਰ ਲਾਇਬ੍ਰੇਰੀ ਵਿਚ ਬੈਠਿਆ ਟੀਕਾ ਲਗਾ ਨਸ਼ੇ ਦਾ ਸੇਵਨ ਕਰ ਰਿਹਾ ਹੈ ਜਦੋਂ ਪੁਲਿਸ ਨੇ ਚੈੱਕ ਕੀਤਾ ਤਾਂ ਉਸ ਤੋਂ ਇਕ ਸਰਿੰਜ ਅਤੇ ਚਿੱਟਾ ਬਰਾਮਦ ਹੋਇਆ | ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਅਮਲੋਹ ਵਿਖੇ ਅੱਜ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਅਗਲੀ ਖ਼ਬਰ ਲੱਕੀ ਵਰਮਾ ਨੂੰ ਸਦਮਾ, ਪਿਤਾ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।