21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਅੱਧਾ ਕਿੱਲੋ ਅਫ਼ੀਮ ਸਣੇ ਇਕ ਔਰਤ ਸਮੇਤ 2 ਗਿ੍ਫ਼ਤਾਰ

ਅਜੀਤ ਡੈਸਕ 22-06-2025
ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਅੱਧਾ ਕਿੱਲੋ ਅਫ਼ੀਮ ਸਣੇ ਇਕ ਔਰਤ ਸਮੇਤ ਦੋ ਜਣਿਆਂ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਜਦੋਂ ਰਾਜਪੁਰਾ-ਸਰਹਿੰਦ ਕੌਮੀ ਸ਼ਾਹ ਮਾਰਗ ਨੰਬਰ 44 ਤੇ ਨੌ ਗਜਾ ਪੀਰ (ਪਿਲਖਣੀ) ਨੇੜੇ ਪਹੁੰਚੇ ਤਾਂ ਇਕ ਮੋਟਰਸਾਈਕਲ ਸਵਾਰ ਜਿਸ ਦੇ ਪਿੱਛੇ ਇਕ ਔਰਤ ਬੈਠੀ ਸੀ, ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਮੋਟਰਸਾਈਕਲ ਚਾਲਕ ਅਤੇ ਨਾਲ ਬੈਠੀ ਔਰਤ ਦੇ ਕਬਜ਼ੇ ਵਿੱਚੋਂ 500 ਗ੍ਰਾਮ ਅਫ਼ੀਮ ਬਰਾਮਦ ਹੋਈ | ਥਾਣਾ ਸਦਰ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਨੂੰ ਗਿ੍ਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਜਣਿਆਂ ਨੇ ਆਪਣੀ ਪਹਿਚਾਣ ਗਗਨਦੀਪ ਸਿੰਘ ਪੁੱਤਰ ਦਰਸ਼ਨ ਲਾਲ, ਅਤੇ ਇੰਦੂ ਪਤਨੀ ਸੰਜੀਵ ਕੁਮਾਰ ਵਾਸੀ ਪਿੰਡ ਪਿਲਖਣੀ ਦੱਸੀ | ਥਾਣਾ ਸਦਰ ਦੀ ਪੁਲਿਸ ਨੇ ਦੋਵੇਂ ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਖ਼ਾਲਸਾ ਸਕੂਲ 'ਚ ਹੋਣ ਵਾਲੇ ਨਿਰੰਕਾਰੀ ਸੰਤ ਸਮਾਗਮ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋਇਆ ਅਗਲੀ ਖ਼ਬਰ ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਪੰਜਾਬ ਵਲੋਂ ਬਲਾਕ ਤਰਸਿੱਕਾ 'ਚ ਕੀਤੇ ਵਿਕਾਸ ਕੰਮਾਂ ਤੋਂ ਲੋਕ ਸੰਤੁਸ਼ਟ-ਬਲਜੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।