21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਖ਼ਾਲਸਾ ਸਕੂਲ 'ਚ ਹੋਣ ਵਾਲੇ ਨਿਰੰਕਾਰੀ ਸੰਤ ਸਮਾਗਮ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋਇਆ

ਅਜੀਤ ਡੈਸਕ 22-06-2025

ਫ਼ਤਹਿਗੜ੍ਹ ਸਾਹਿਬ, 21 ਜੂਨ (ਬਲਜਿੰਦਰ ਸਿੰਘ)-ਸੰਤ ਨਿਰੰਕਾਰੀ ਸਤਿਸੰਗ ਭਵਨ ਸ਼ਾਖਾ ਮੰਡੀ ਗੋਬਿੰਦਗੜ੍ਹ ਵਲੋਂ 26 ਜੂਨ ਨੂੰ ਸਥਾਨਕ ਜੀ.ਟੀ. ਰੋਡ ਸਥਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਖ਼ਾਲਸਾ ਸਕੂਲ (ਲੜਕੇ) ਵਿਚ ਕਰਵਾਏ ਜਾ ਰਹੇ ਨਿਰੰਕਾਰੀ ਸੰਤ ਸਮਾਗਮ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ, ਕਿਉਂਕਿ ਸਿੱਖ ਜਥੇਬੰਦੀਆਂ ਅਤੇ ਰਾਜਨੀਤਕ ਆਗੂਆਂ ਵਲੋਂ ਇਸ ਸਮਾਗਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਸਿੱਧੀ ਉਲੰਘਣਾ ਕਰਾਰ ਦਿੱਤਾ ਜਾ ਰਿਹਾ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਮੰਡੀ ਗੋਬਿੰਦਗੜ੍ਹ ਦੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ (ਖ਼ਾਲਸਾ) ਵਿਚ ਹੋਣ ਵਾਲੇ ਨਿਰੰਕਾਰੀਆਂ ਦੇ ਸਮਾਗਮ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਆਖਿਆ ਕਿ 13 ਅਪ੍ਰੈਲ 1978 ਨੂੰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਨਿਰੰਕਾਰੀਆਂ ਅਤੇ ਖ਼ਾਲਸਾ ਪੰਥ ਵਿਚਾਲੇ ਖ਼ੂਨੀ ਟੱਕਰ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਕੇ ਸਿੱਖ ਕੌਮ ਨੂੰ ਨਿਰੰਕਾਰੀਆਂ ਨਾਲ ਰੋਟੀ ਬੇਟੀ ਦੀ ਸਾਂਝ ਰੱਖਣ ਦੀ ਮਨਾਹੀ ਕੀਤੀ ਗਈ ਸੀ | ਉਨ੍ਹਾਂ ਆਖਿਆ ਕਿ ਇਸ ਤਰੀਕੇ ਦੇ ਸਮਾਗਮ ਗੁਰੂ ਸਾਹਿਬਾਨ ਦੇ ਨਾਮ 'ਤੇ ਚੱਲ ਰਹੇ ਵਿੱਦਿਅਕ ਅਦਾਰਿਆਂ ਵਿਚ ਕਰਵਾ ਕੇ ਸਿੱਖਾਂ ਦੇ ਜਜ਼ਬਾਤਾਂ ਨੂੰ ਵੰਗਾਰਿਆ ਜਾ ਰਿਹਾ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਮਾਗਮ 'ਤੇ ਤੁਰੰਤ ਪਾਬੰਦੀ ਲਗਾਈ ਜਾਵੇ | ਜਥੇ. ਪੰਜੋਲੀ ਨੇ ਐਸ.ਡੀ.ਐਮ ਅਮਲੋਹ ਜਿਨ੍ਹਾਂ ਨੇ ਇਹ ਸਮਾਗਮ ਕਰਾਉਣ ਦੀ ਪ੍ਰਵਾਨਗੀ ਦਿੱਤੀ, ਨੂੰ ਟੈਲੀਫ਼ੋਨ ਰਾਹੀਂ ਇਹ ਪ੍ਰਵਾਨਗੀ ਰੱਦ ਕਰਨ ਦੀ ਅਪੀਲ ਵੀ ਕੀਤੀ ਹੈ | ਇਸ ਤੋਂ ਇਲਾਵਾ ਭਾਈ ਪੰਜੋਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਲਿਖਤੀ ਬੇਨਤੀ ਕਰਕੇ ਕਿਹਾ ਕਿ ਉਹ ਤੁਰੰਤ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਉਕਤ ਸਮਾਗਮ 'ਤੇ ਪਾਬੰਦੀ ਲਗਾਉਣ ਲਈ ਕਹਿਣ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਪਵੇਗਾ ਕਿ ਕੀ ਸਕੂਲਾਂ ਵਿਚ ਇਸ ਤਰ੍ਹਾਂ ਨਿਰੰਕਾਰੀਆਂ ਦੇ ਸਮਾਗਮ ਕਰਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ |
ਪਿਛਲੀ ਖ਼ਬਰ ਦਹਾਕਿਆਂ ਤੋਂ ਵਿਰਾਸਤੀ ਸ਼ਹਿਰ ਦੀਆਂ ਪਾਰਕਾਂ 'ਤੇ ਹੋ ਰਹੇ ਕਬਜ਼ਿਆਂ ਨੂੰ ਕੀ ਛੁਡਾਵੇਗੀ 'ਆਪ' ਦੀ ਟੀਮ.........? ਅਗਲੀ ਖ਼ਬਰ ਅੱਧਾ ਕਿੱਲੋ ਅਫ਼ੀਮ ਸਣੇ ਇਕ ਔਰਤ ਸਮੇਤ 2 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।