21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

8 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 22-06-2025
ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਸ਼ੰਭੂ ਸਰਹਿੰਦ-ਬਨੂੰੜ ਬਾਬਾ ਬੰਦਾ ਸਿੰਘ ਬਹਾਦਰ ਮਾਰਕ 'ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 4020 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਡੀ.ਐੱਸ.ਪੀ. ਘਨੌਰ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀਆਂ ਦਿਸ਼ਾ ਨਿਰਦੇਸ਼ਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ.ਐੱਚ.ਓ. ਸ਼ੰਭੂ ਹਰਪ੍ਰੀਤ ਸਿੰਘ ਦੀਆਂ ਹਿਦਾਇਤਾਂ 'ਤੇ ਤੇਪਲਾ ਪੁਲਿਸ ਚੌਂਕੀ ਦੇ ਇੰਚਾਰਜ ਥਾਣੇਦਾਰ ਜਜਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸ਼ੰਭੂ ਸਰਹਿੰਦ-ਬਨੂੰੜ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਨਾਕਾਬੰਦੀ ਕੀਤੀ ਹੋਈ ਸੀ | ਇਸ ਦੌਰਾਨ ਪਿੰਡ ਰਾਜਗੜ੍ਹ ਵਾਲੇ ਪਾਸੇ ਤੋਂ ਇਕ ਸ਼ੱਕੀ ਵਿਅਕਤੀ ਆਇਆ, ਜਿਸ ਦੇ ਹੱਥ ਵਿਚ ਇਕ ਥੈਲਾ ਫੜਿਆ ਹੋਇਆ ਸੀ ਤੇ ਉਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜ ਕੇ ਭੱਜਣ ਦੀ ਕੋਸ਼ਿਸ਼ ਕੀਤੀ | ਜਿਸ 'ਤੇ ਥਾਣੇਦਾਰ ਜਜਵਿੰਦਰ ਸਿੰਘ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕੀਤਾ | ਜਦੋਂ ਪੁਲਿਸ ਪਾਰਟੀ ਨੇ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਥੈਲੇ ਵਿਚ ਰੱਖੇ ਕਾਲੇ ਲਿਫ਼ਾਫ਼ੇ ਵਿਚੋਂ 67 ਪੱਤੇ, ਹਰ ਇਕ ਪੱਤੇ 'ਚ 60-60 ਗੋਲੀਆਂ, ਕੁਲ 4020 ਗੋਲੀਆਂ ਮਾਰਕਾ ਲੋਮੋਟਿਲ ਬਰਾਮਦ ਹੋਈਆਂ | ਮੁਢਲੀ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਨਿਰਵੈਰ ਸਿੰਘ ਵਾਸੀ ਪੱਤੀ ਭੀਖੀ ਕੀ ਨੇੜੇ ਬੱਸ ਅੱਡਾ ਚੋਹਲਾ ਸਾਹਿਬ ਜ਼ਿਲ੍ਹਾ ਤਰਨਤਾਰਨ ਵਜੋਂ ਦੱਸੀ | ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦੇ ਅਗਲੇ ਅਤੇ ਪਿਛਲੇ ਰਿਸ਼ਤਿਆਂ ਸੰਬੰਧੀ ਪੁੱਛਗਿੱਛ ਕੀਤੀ ਜਾਵੇਗੀ |
ਪਿਛਲੀ ਖ਼ਬਰ ਹੈਰੋਇਨ ਤੇ ਕੰਡੇ ਸਮੇਤ ਕਾਬੂ ਅਗਲੀ ਖ਼ਬਰ ਅਧਿਆਪਕ ਦਲ ਪੰਜਾਬ ਵਲੋਂ ਥਾਣਾ ਕੋਤਵਾਲੀ ਮੁਖੀ ਦਾ ਕੀਤਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।