21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਹੈਰੋਇਨ ਤੇ ਕੰਡੇ ਸਮੇਤ ਕਾਬੂ

ਅਜੀਤ ਡੈਸਕ 22-06-2025
ਪਾਤੜਾਂ, 21 ਜੂਨ (ਜਗਦੀਸ਼ ਸਿੰਘ ਕੰਬੋਜ)-ਨਸ਼ਾ ਤਸਕਰਾਂ ਖਿਲਾਫ ਕਾਰਵਾਈ ਜਾਰੀ ਰੱਖਦਿਆਂ ਪਾਤੜਾਂ ਪੁਲਿਸ ਨੇ ਵਿਅਕਤੀ ਤੋਂ ਹੈਰੋਇਨ ਅਤੇ ਇਸ ਨੂੰ ਤੋਲਣ ਵਾਲਾ ਕੰਡਾ ਬਰਾਮਦ ਕੀਤਾ ਹੈ ਅਤੇ ਇਸ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਪਾਤੜਾਂ ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਜਗਦੀਸ਼ ਨੈਣ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਦੇ ਸੰਬੰਧ ਵਿਚ ਸ਼ਿਵਮ ਧਰਮਕੰਡਾ ਪਾਤੜਾਂ ਕੋਲ ਮੌਜੂਦ ਮੈਂਜੋ ਦੋਸ਼ੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਚੈੱਕ ਕਰਨ 'ਤੇ 6 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਡਾ ਬਰਾਮਦ ਹੋਇਆ ਹੈ | ਇਸ ਦੇ ਸੰਬੰਧ ਵਿਚ ਸ਼ਰਨਦੀਪ ਵਾਸੀ ਪਿੰਡ ਸਧਾਰਨਪੁਰ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਵੱਖ-ਵੱਖ ਸੰਸਥਾਵਾਂ ਨੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ ਅਗਲੀ ਖ਼ਬਰ 8 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।