21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਰੇਨੂੰ ਕਾਂਤ ਗਰੋਹ ਦਾ ਪਰਦਾਫਾਸ਼, ਗਰੋਹ ਦੇ 9 ਮੈਂਬਰ ਕਾਬੂ

ਅਜੀਤ ਡੈਸਕ 22-06-2025
ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਪੁਲਿਸ ਵਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ ਰੇਨੂ ਕਾਂਤ ਨਾਮਕ ਗਿਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਹੈ ਕਿ ਇਸ ਗਿਰੋਹ ਦੇ ਕਾਬੂ ਕੀਤੇ ਗਏ 9 ਮੈਂਬਰਾਂ ਕੋਲੋਂ 4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ ਹੋਰ ਦਸਤਾਵੇਜ਼ ਵੀ ਬਰਾਮਦ ਹੋਣ ਸਮੇਤ ਜਾਅਲੀ ਦਸਤਾਵੇਜ਼ ਤਿਆਰ ਕਰਨ ਲਈ 1 ਟੈਬ ਸੈਮਸੰਗ ਅਤੇ 1 ਮੈਮਰੀਕਾਰਡ ਵੀ ਮਿਲਿਆ ਹੈ | ਵਰੁਣ ਸ਼ਰਮਾ ਨੇ ਦੱਸਿਆ ਕਿ ਐਸ.ਪੀ. ਜਾਂਚ ਗੁਰਬੰਸ ਸਿੰਘ ਬੈਂਸ ਤੇ ਡੀ.ਐਸ.ਪੀ. ਜਾਂਚ ਰਾਜੇਸ਼ ਕੁਮਾਰ ਮਲਹੋਤਰਾ ਦੀ ਅਗਵਾਈ ਵਿਚ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਇੰਚਾਰਜ ਸੀ.ਆਈ.ਏ. ਪਟਿਆਲਾ ਸਮੇਤ ਪੁਲਿਸ ਪਾਰਟੀ ਵਲੋਂ ਨਸ਼ਾ ਤਸਕਰਾਂ, ਇਰਾਦਾ ਕਤਲ, ਧੋਖਾਧੜੀ ਅਤੇ ਹੋਰ ਸੰਗੀਨ ਜੁਰਮਾਂ ਵਿਚ ਜੇਲ੍ਹਾਂ 'ਚ ਬੰਦ ਅਪਰਾਧੀਆਂ ਦੀਆਂ ਜ਼ਮਾਨਤਾਂ ਲਈ ਜਾਅਲੀ ਦਸਤਾਵੇਜ਼ ਤਿਆਰ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਅਸਲ ਵਿਅਕਤੀਆਂ ਦੀ ਜਗ੍ਹਾ 'ਤੇ ਆਪਣੇ ਗਿਰੋਹ ਦੇ ਮੈਂਬਰਾਂ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਅਦਾਲਤਾਂ ਤੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾ ਚੱੁਕੇ ਹਨ | ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦਾ ਮੁੱਖ ਸਰਗਨਾ ਰੇਨੂੰ ਕਾਂਤ ਹੈ ਅਤੇ ਇਸ ਗਿਰੋਹ ਦੇ ਕਈ ਮੈਂਬਰਾਂ ਖਿਲਾਫ਼ ਪਹਿਲਾਂ ਹੀ ਧੋਖਾਧੜੀ ਅਤੇ ਹੋਰ ਜੁਰਮਾਂ ਤਹਿਤ ਮੁਕੱਦਮੇ ਦਰਜ ਹਨ | ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਰੇਨੂੰ ਕਾਂਤ ਵਾਸੀ ਪਟਿਆਲਾ ਇਨਕਲੇਵ ਸਨੌਰ, ਸਤਪਾਤ ਉਰਫ਼ ਸੰਨੀ ਵਾਸੀ ਕੋਟਕਪੂਰਾ, ਗੁਰਦੀਪ ਸਿੰਘ ਉਰਫ਼ ਰਵੀ, ਹਾਕਮ ਸਿੰਘ ਵਾਸੀ ਨਾਭਾ, ਕੁਲਵਿੰਦਰ ਸਿੰਘ ਉਰਫ਼ ਰੋਹਿਤ, ਲਵਪ੍ਰੀਤ ਸਿੰਘ ਉਰਫ਼ ਲਵੀ, ਸੰਦੀਪ ਸਿੰਘ ਉਰਫ਼ ਗੱਗੀ, ਧੀਰਾ ਸਿੰਘ ਅਤੇ ਜਗਦੀਪ ਸਿੰਘ ਉਰਫ਼ ਦੀਪ ਵਾਸੀਆਨ ਭਵਾਨੀਗੜ੍ਹ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |
ਪਿਛਲੀ ਖ਼ਬਰ ਹੜ੍ਹਾਂ ਦੀ ਮਾਰ ਦੇ ਡਰਾਵਣੇ ਸੁਫ਼ਨਿਆਂ ਨੇ ਕਿਸਾਨਾਂ ਦੇ ਭਵਿੱਖ ਦੀ ਨੀਂਦ ਉਡਾਈ ਅਗਲੀ ਖ਼ਬਰ ਪਿਉ-ਪੁੱਤਰ ਨੂੰ ਘੇਰ ਕੇ ਕੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।