15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ <br/>

ਅਜੀਤ ਡੈਸਕ 01-09-2025
ਪਾਤੜਾਂ, 31 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ ਵਲੋਂ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਬਾਦਸ਼ਾਹਪੁਰ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਭਾਵੇਂ ਮੌਜੂਦਾ ਸਮੇਂ ਘੱਗਰ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਘੱਟ ਚੱਲ ਰਿਹਾ ਹੈ ਪਰ ਪਹਾੜਾਂ ਵਿਚ ਹੋ ਰਹੀ ਬਰਸਾਤ ਕਾਰਨ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦਾ ਖ਼ਤਰਾ ਬਣਿਆ ਹੋਇਆ ਹੈ ਜਿਸ ਨਾਲ ਇਲਾਕੇ ਦੇ ਲੋਕਾਂ ਵਿਚ ਭਾਰੀ ਸਹਿਮ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਰੋਕਥਾਮ ਲਈ ਅਗਾਊਾ ਪ੍ਰਬੰਧ ਕਰਨ ਵਿਚ ਅਸਫਲ ਰਹੀ ਹੈ ਜਿਸ ਕਾਰਨ ਹੀ ਪੰਜਾਬ ਦੇ ਲੋਕਾਂ ਨੂੰ ਵੱਡੇ ਨੁਕਸਾਨ ਝੱਲਣੇ ਪੈ ਰਹੇ ਹਨ | ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦਾ ਹਰ ਮੁਸੀਬਤ ਵਿਚ ਡਟ ਕੇ ਸਾਥ ਦਿੱਤਾ ਹੈ ਅਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ ਪੀੜਤ ਲੋਕਾਂ ਦੀ ਮਦਦ ਲਈ ਵੱਡੇ ਉਪਰਾਲੇ ਵੀ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਸਰਕਾਰ ਵਲੋਂ ਹੜ੍ਹਾਂ ਨੂੰ ਰੋਕਣ ਲਈ ਅਗਾਊਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਲੋਕਾਂ ਅੰਦਰ ਭਾਰੀ ਰੋਸ ਹੈ | ਇਸ ਮੌਕੇ ਇਨ੍ਹਾਂ ਨਾਲ ਸੁਰਜੀਤ ਸਿੰਘ ਮਾਹਲ, ਬਲਦੇਵ ਸਿੰਘ ਚੀਮਾ, ਕਿ੍ਸ਼ਨ ਸਿੰਘ ਦੁਗਾਲ, ਬਲਵਿੰਦਰ ਸਿੰਘ ਦੁਤਾਲ, ਜਾਨਪਾਲ ਲਾਲਵਾ, ਜਗਦੇਵ ਸਿੰਘ ਸਰਪੰਚ, ਪਰਮਜੀਤ ਸਿੰਘ ਪੰਨੂ, ਨਰਿੰਦਰ ਸਿੰਘ ਬਜਾਜ, ਨਰਿੰਦਰ ਸਿੰਘ ਢਿੱਲੋਂ, ਯੂਥ ਅਕਾਲੀ ਆਗੂ ਗਗਨ ਸੰਧੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਦੇਵੀਗੜ੍ਹ ਵਿਖੇ ਘੱਗਰ ਤੇ ਖਤੌਲੀ ਵਿਖੇ ਟਾਂਗਰੀ ਨਦੀ ਦੇ ਵਹਾਅ ਦਾ ਜਾਇਜ਼ਾ ਅਗਲੀ ਖ਼ਬਰ ਕੀ ਵੱਡੀ ਨਦੀ ਵਿਚਲੀ ਬੂਟੀ ਪਟਿਆਲਵੀਆਂ ਲਈ ਬਣ ਸਕਦੀ ਹੈ ਖ਼ਤਰਾ? <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।