ਨਾਭਾ, 31 ਅਗਸਤ (ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਣ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਆਗਾਜ਼ ਨੂੰ ਲੈ ਕੇ ਪਟਿਆਲਾ ਦੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਦੀ ਦੇਖਰੇਖ ਹੇਠ ਮਾਲੇਰਕੋਟਲਾ ਤੋਂ ਸ਼ੁਰੂ ਹੋਏ ਮਸ਼ਾਲ ਮਾਰਚ ਦਾ ਨਾਭਾ ਵਿਚ ਪੁੱਜਣ 'ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਪਾਰਬਤੀ ਖੋਖਾ ਚੌਂਕ ਵਿਖੇ ਹਲਕੇ ਦੇ ਵਲੰਟੀਅਰਾਂ ਅਤੇ ਸ਼ਹਿਰ ਦੇ ਨੌਜਵਾਨ ਸਾਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਮਸ਼ਾਲ ਮਾਰਚ ਨੂੰ ਅਗਲੇ ਪੜਾਅ ਲਈ ਰਵਾਨਾ ਕਰਨ ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਖੇਡਾਂ ਦੇ ਮਹਾਕੁੰਭ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-4 ਸ਼ੁਰੂ ਹੋਣ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਮਸ਼ਾਲ ਮਾਰਚ ਦਾ ਉਨ੍ਹਾਂ ਦੀ ਟੀਮ ਵਲੋਂ ਨਾਭਾ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ | ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਰਾਹੀਂ ਸਾਡੀ ਨੌਜਵਾਨ ਪੀੜ੍ਹੀ ਮੁੜ ਤੋਂ ਖੇਡਾਂ ਖੇਡਣ ਲਈ ਉਤਸ਼ਾਹਿਤ ਹੋਈ ਹੈ ਜਿਸ ਦਾ ਸਿਹਰਾ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਾਂਦਾ ਹੈ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਰਣਧੀਰ ਸਿੰਘ ਕੋਚ, ਪਰਮਿੰਦਰ ਸਿੰਘ ਕੋਚ, ਯੂਥ ਆਗੂ ਲਾਲੀ ਫਤਹਿਪੁਰ, ਸੁਖਜੀਤ ਸਿੰਘ ਹਾਂਸ, ਹਰਵਿੰਦਰ ਸਿੰਘ ਖਹਿਰਾ, ਦਵਿੰਦਰ ਸਿੰਘ ਸਰਪੰਚ ਕੁਲਾਰਾਂ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀਤਗੜ੍ਹ, ਸਰਪੰਚ ਗੁਰਮੁਖ ਸਿੰਘ ਮੋਹਲਗੁਆਰਾ, ਗੁਰਪ੍ਰੀਤ ਸਿੰਘ ਸੋਹੀ, ਲਾਡੀ ਖਹਿਰਾ, ਜਤਿੰਦਰ ਸਿੰਘ, ਕੁਲਵੰਤ ਸਿੰਘ ਪਹਾੜਪੁਰ, ਲਵਪ੍ਰੀਤ ਸਿੰਘ ਲੱਭੂ, ਸੰਨੀ ਪੰਚ ਕੁਲਾਰਾਂ, ਕਿ੍ਸ਼ਨ ਸਿੰਘ ਪੰਚ, ਕਰਨ ਸੇਰ ਖਹਿਰਾ, ਸਤਪਾਲ ਸਿੰਘ ਚੌਹਾਨ, ਜਸਕਰਨਵੀਰ ਸਿੰਘ ਤੇਜੇ, ਮਾ. ਕਿ੍ਸ਼ਨ ਕੁਮਾਰ, ਹਰਬੰਸ ਸਿੰਘ ਗੁੱਡ ਆਦਿ ਸਮੇਤ ਵੱਡੀ ਗਿਣਤੀ ਵਿਚ 'ਆਪ' ਵਲੰਟੀਅਰ ਅਤੇ ਇਲਾਕੇ ਦੇ ਨੌਜਵਾਨ ਸਾਥੀਆਂ ਤੇ ਖਿਡਾਰੀਆਂ ਨੇ ਸ਼ਮੂਲੀਅਤ ਕਰਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਇਸ ਮਸ਼ਾਲ ਮਾਰਚ ਦਾ ਸਵਾਗਤ ਕੀਤਾ |