15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਅਮਰੀਕ ਸਿੰਘ ਥੂਹੀ ਨੂੰ ਅਕਾਲੀ ਦਲ ਨੇ ਸੌਂਪੀ ਅਹਿਮ ਜ਼ਿੰਮੇਵਾਰੀ <br/>

ਅਜੀਤ ਡੈਸਕ 01-09-2025
ਨਾਭਾ, 31 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਜਥੇਬੰਦੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਮਿਹਨਤੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ | ਸਾਬਕਾ ਚੇਅਰਮੈਨ ਸਵ. ਹਰਪਾਲ ਸਿੰਘ ਥੂਹੀ ਦੇ ਪੁੱਤਰ ਅਮਰੀਕ ਸਿੰਘ ਥੂਹੀ ਨੂੰ ਥੂਹੀ ਸਰਕਲ ਦਾ ਪ੍ਰਧਾਨ ਬਣਾਉਣ ਦੇ ਨਾਲ-ਨਾਲ ਨਾਭਾ ਦਿਹਾਤੀ ਸਰਕਲ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਅਮਰੀਕ ਸਿੰਘ ਥੂਹੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੈਂ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ | ਨਵ-ਨਿਯੁਕਤ ਬਲਾਕ ਕੋਆਰਡੀਨੇਟਰ ਅਮਰੀਕ ਸਿੰਘ ਥੂਹੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹੁਣੇ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਲਾਮਬੰਦ ਹੋਣ ਤਾਂ ਜੋ ਮੌਜੂਦਾ 'ਆਪ' ਸਰਕਾਰ ਨੂੰ ਚੱਲਦਾ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਈ ਜਾ ਸਕੇ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਕੇਂਦਰ ਤੇ ਪੰਜਾਬ ਸਰਕਾਰ ਬਾਂਹ ਫੜੇ : ਚੰਦਰੇਸ਼ਵਰ ਸਿੰਘ ਮੋਹੀ <br/> ਅਗਲੀ ਖ਼ਬਰ ਨਾਭਾ ਉਤਸਵ ਸੰਮਤੀ ਵਲੋਂ ਬਾਵਨ ਦਵਾਦਸੀ ਦੇ ਤਿਉਹਾਰ ਨੂੰ ਲੈ ਕੇ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।