15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਕੇਂਦਰ ਤੇ ਪੰਜਾਬ ਸਰਕਾਰ ਬਾਂਹ ਫੜੇ : ਚੰਦਰੇਸ਼ਵਰ ਸਿੰਘ ਮੋਹੀ <br/>

ਅਜੀਤ ਡੈਸਕ 01-09-2025
ਨਾਭਾ, 31 ਅਗਸਤ (ਜਗਨਾਰ ਸਿੰਘ ਦੁਲੱਦੀ)-ਅੱਜ ਸਾਰਾ ਹੀ ਪੰਜਾਬ ਕੁਦਰਤੀ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਦਾ ਵੱਡੇ ਪੱਧਰ 'ਤੇ ਮਾਲੀ ਨੁਕਸਾਨ ਹੋ ਰਿਹਾ ਹੈ ਜਿਸ ਕਰਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਹਾਲਾਤਾਂ ਵਿਚ ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਦੀ ਬਾਂਹ ਫੜੇ ਅਤੇ ਯੋਗ ਮੁਆਵਜ਼ੇ ਦਾ ਜਲਦ ਤੋਂ ਜਲਦ ਐਲਾਨ ਕਰੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਕਾਂਗਰਸੀ ਆਗੂ ਚੰਦਰੇਸ਼ਵਰ ਸਿੰਘ ਮੋਹੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀ ਇਸ ਦੁਖਦਾਈ ਘੜੀ ਅਤੇ ਔਖੇ ਸਮੇਂ ਵਿਚ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਵਿਸ਼ੇਸ਼ ਯਤਨ ਕਰਨੇ ਚਾਹੀਦੇ ਹਨ ਅਤੇ ਕੇਂਦਰ ਸਰਕਾਰ ਨਾਲ ਨਿੱਜੀ ਤੌਰ 'ਤੇ ਸੰਪਰਕ ਕਰ ਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਉਠਾ ਕੇ ਉਨ੍ਹਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ, ਕਿਉਂਕਿ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫ਼ਸਲਾਂ ਤਬਾਹ ਹੋ ਗਈਆਂ ਹਨ, ਪਸ਼ੂਆਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਰਿਹਾ ਹੈ, ਲੋਕਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਘਰਾਂ ਦਾ ਕੀਮਤੀ ਸਮਾਨ ਵੀ ਹੜ੍ਹਾਂ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ ਹੈ ਜਿਸ ਕਰਕੇ ਇਸ ਦੁੱਖ ਦੀ ਘੜੀ ਵਿਚ ਦੋਵੇਂ ਸਰਕਾਰਾਂ ਨੂੰ ਹੀ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਤੌਰ 'ਤੇ ਇਨ੍ਹਾਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ ਤਾਂ ਜੋ ਉਨ੍ਹਾਂ ਨੂੰ ਥੋੜ੍ਹੀ ਬਹੁਤੀ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਡੁੱਬਦੇ ਪੰਜਾਬ ਨੂੰ ਵੇਖ ਕੇ 'ਆਪ' ਵਿਧਾਇਕ ਆਪਣੀ ਪਾਰਟੀ 'ਤੇ ਹੀ ਵਰ੍ਹੇ <br/> ਅਗਲੀ ਖ਼ਬਰ ਅਮਰੀਕ ਸਿੰਘ ਥੂਹੀ ਨੂੰ ਅਕਾਲੀ ਦਲ ਨੇ ਸੌਂਪੀ ਅਹਿਮ ਜ਼ਿੰਮੇਵਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।