ਪਟਿਆਲਾ, 31 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰਤੇਜ ਸਿੰਘ ਅਤਲਾ ਖ਼ੁਰਦ ਜੋ ਕਿ ਲੰਬੇ ਸਮੇਂ ਤੋਂ ਯੂਥ ਅਕਾਲੀ ਦਲ ਵਿਚ ਬਤੌਰ ਜਨਰਲ ਸਕੱਤਰ ਕੰਮ ਕਰ ਰਹੇ ਸਨ, ਦੀ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਸ. ਸੁਖਬੀਰ ਸਿੰਘ ਬਾਦਲ, ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਪ੍ਰੇਮ ਕੁਮਾਰ ਅਰੋੜਾ ਜ਼ਿਲ੍ਹਾ ਇੰਚਾਰਜ ਮਾਨਸਾ ਨੇ ਜ਼ਿਲ੍ਹਾ ਮਾਨਸਾ ਦੀ ਟੀਮ ਨੂੰ ਤਕੜਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਿਚ ਨਿਯੁਕਤੀਆਂ ਕਰ ਰਹੇ ਹਨ | ਇਸੇ ਤਹਿਤ ਗੁਰਤੇਜ ਸਿੰਘ ਅਤਲਾ ਖ਼ੁਰਦ ਨੂੰ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ |