14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਵਿਧਾਇਕ ਦੇਵ ਮਾਨ ਨੇ ਭੋੜੇ ਸਾਇਫਨ ਅਤੇ ਸਰਹਿੰਦ ਚੋਅ ਦਾ ਕੀਤਾ ਦੌਰਾ <br/>

ਅਜੀਤ ਡੈਸਕ 01-09-2025
ਨਾਭਾ, 31 ਅਗਸਤ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕਿਆਂ 'ਚ ਲਗਾਤਾਰ ਤੇਜ਼ ਪੈ ਰਹੇ ਮੀਂਹ ਤੋਂ ਬਾਅਦ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ | ਸਵੇਰ ਤੋਂ ਪੈ ਰਹੇ ਨਾਭਾ ਹਲਕੇ ਵਿਚ ਭਾਰੀ ਮੀਂਹ ਉਪਰੰਤ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਹਲਕੇ ਦੇ ਨਾਲ ਲੱਗਦੀ ਸਰਹਿੰਦ ਚੋਅ ਦਾ ਦੌਰਾ ਕਰਕੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਜਿੱਥੇ ਵੀ ਕੋਈ ਬੂਟੀ ਦੀ ਸਮੱਸਿਆ ਹੈ ਉਸ ਨੂੰ ਹੱਲ ਕਰਨ ਦੇ ਲਈ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ | ਵਿਧਾਇਕ ਦੇਵ ਮਾਨ ਵਲੋਂ ਭੋੜੇ ਸਾਇਫਨ ਦਾ ਵੀ ਦੌਰਾ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਹਲਕਾ ਨਾਭਾ ਅੰਦਰ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ 'ਤੇ ਯਕੀਨ ਨਾ ਕੀਤਾ ਜਾਵੇ ਜਿੱਥੇ ਵੀ ਕਿਸੇ ਹਲਕਾ ਨਿਵਾਸੀ ਨੂੰ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਨਾਲ ਫ਼ੋਨ 'ਤੇ ਸੰਪਰਕ ਕਰ ਸਕਦਾ ਹੈ | ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਛਿੰਦਾ ਵਜੀਦਪੁਰ ਆਦਿ ਪਾਰਟੀ ਦੇ ਅਹੁਦੇਦਾਰ ਮੌਜੂਦ ਸਨ | ਇੱਥੇ ਇਹ ਵੀ ਦੱਸਣ ਯੋਗ ਹੈ ਕਿ ਭਾਰੀ ਮੀਂਹ ਪੈਣ ਕਾਰਨ ਸੜਕਾਂ 'ਤੇ ਦਰਖਤ ਡਿਗ ਗਏ ਸਨ ਜਿਨ੍ਹਾਂ ਨੂੰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਉਨ੍ਹਾਂ ਦੀ ਟੀਮ ਵਲੋਂ ਰਸਤੇ ਤੋਂ ਹਟਾ ਕੇ ਸੜਕਾਂ ਨੂੰ ਸਾਫ਼ ਕੀਤਾ ਗਿਆ ਤਾਂ ਜੋ ਆਵਾਜਾਈ 'ਚ ਕੋਈ ਵਿਘਨ ਨਾ ਪਵੇ | ਇਸ ਮੌਕੇ ਵਿਧਾਇਕ ਦੇ ਮਾਨ ਵਲੋਂ ਹਲਕੇ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ |

ਪਿਛਲੀ ਖ਼ਬਰ ਮੱਖਣ ਸਿੰਘ ਲਾਲਕਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸਰਕਲ ਪ੍ਰਧਾਨਾਂ ਤੇ ਕੋਆਰਡੀਨੇਟਰ ਦਾ ਸਨਮਾਨ <br/> ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਸੰਬੰਧੀ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।