14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕੇਂਦਰ ਤੇ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਬਾਂਹ ਫੜੇ-ਟੌਹੜਾ

ਅਜੀਤ ਡੈਸਕ 03-09-2025
ਭਾਦਸੋਂ, 2 ਸਤੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਵਿਚ ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਹੜ੍ਹਾਂ ਵਿਚ ਫਸੇ ਪੰਜਾਬੀਆਂ ਦੀ ਕੇਂਦਰ ਅਤੇ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਬਾਂਹ ਫੜੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਲਾਲ ਸਿੰਘ ਟੌਹੜਾ ਨੇ ਕੀਤਾ | ਉਨ੍ਹਾਂ ਕਿਹਾ ਕਿ 1988 ਵਿਚ ਹੜ੍ਹਾਂ ਨੇ ਜੋ ਪੰਜਾਬ ਦੀ ਬਰਬਾਦੀ ਕੀਤੀ, ਉਸ ਨਾਲੋਂ ਕਿਤੇ ਵੱਧ ਪੰਜਾਬ ਵਿਚ ਤਬਾਹੀ ਹੋਈ ਹੈ | ਜਿਸ ਦੇ ਨਾਲ ਹੋਏ ਨੁਕਸਾਨ ਦੀ ਭਰਪਾਈ ਤਾਂ ਨਹੀਂ ਹੋ ਸਕਦੀ ਪਰੰਤੂ ਜੇ ਕੇਂਦਰ ਸਰਕਾਰ ਇਸ ਨੁਕਸਾਨ ਦੀ ਭਰਪਾਈ ਲਈ ਕੋਈ ਵੱਡਾ ਪੈਕੇਜ ਐਲਾਨ ਕਰੇ ਤਾਂ ਜੋ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬੀ ਹਮੇਸ਼ਾ ਦੇਸ਼ ਦੇ ਕਿਸੇ ਵੀ ਸੂਬੇ ਵਿਚ ਆਈ ਕੁਦਰਤੀ ਆਫ਼ਤ ਵਿਚ ਪੀੜਤ ਲੋਕਾਂ ਲਈ ਹਮੇਸ਼ਾ ਮਦਦ ਲਈ ਪਹੁੰਚ ਜਾਂਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਆਪਣੇ ਹੜ ਪੀੜਤ ਭਰਾਵਾਂ ਦੇ ਹੱਕ ਵਿਚ ਪੂਰੇ ਜੋਸ਼ ਨਾਲ ਸਹਿਯੋਗ ਦੇ ਰਹੇ ਹਨ ਜੋ ਕਿ ਕਾਬਲੇ ਤਾਰੀਫ਼ ਹੈ | ਉਨ੍ਹਾਂ ਕਿਹਾ ਸਮੁੱਚੀ ਕਾਂਗਰਸ ਪੀੜਤ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਹੈ |
ਪਿਛਲੀ ਖ਼ਬਰ ਜ਼ਿਲ੍ਹੇ ਭਰ 'ਚ ਸਾਰਾ ਦਿਨ ਘੱਗਰ, ਵੱਡੀ ਨਦੀ ਤੇ ਹੋਰ ਨਦੀਆਂ ਦੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਰੇਕੀ <br/>... ਅਗਲੀ ਖ਼ਬਰ ਤੇਜਿੰਦਰ ਮਹਿਤਾ ਨੇ ਲਿਆ ਵੱਡੀ ਨਦੀ ਦਾ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।