14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਲਈ ਇਕ ਦਿਨ ਦੀ ਪੈਨਸ਼ਨ ਦੇਣ ਦਾ ਐਲਾਨ

ਅਜੀਤ ਡੈਸਕ 03-09-2025
ਪਟਿਆਲਾ, 2 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਰਿਟਾਇਰਡ ਅਫ਼ਸਰ ਵੈੱਲਫੇਅਰ ਐਸੋਸੀਏਸ਼ਨ ਨੇ ਇਕ ਮੀਟਿੰਗ ਕਰਕੇ ਪੰਜਾਬ ਵਿਚ ਹੜ੍ਹਾਂ ਕਰਕੇ ਹੋਏ ਜਾਨ ਤੇ ਮਾਲੀ ਨੁਕਸਾਨ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਜੋਸ਼ਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਹੜ੍ਹ ਪੀੜਤਾਂ ਦੀ ਰਾਹਤ ਲਈ ਪੈਨਸ਼ਨਰਾਂ ਵਲੋਂ ਇਕ ਦਿਨ ਦੀ ਪੈਨਸ਼ਨ ਮੁੱਖ ਮੰਤਰੀ ਰਿਲੀਫ ਫ਼ੰਡ ਪੰਜਾਬ ਵਿਚ ਭੇਜੀ ਜਾਵੇਗੀ |
ਪਿਛਲੀ ਖ਼ਬਰ ਗੋਦਰੇਜ ਕੰਪਨੀ ਦੇ ਵੇਅਰਹਾਊਸ 'ਚ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।