19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸਿਹਤ ਮੰਤਰੀ ਵਲੋਂ ਹੜ੍ਹ ਰੋਕੂ ਪ੍ਰਬੰਧ ਦੇਖਣ ਲਈ ਵੱਡੀ ਨਦੀ 'ਤੇ ਰਾਜਪੁਰਾ ਰੋਡ ਪੁਲ, ਹੀਰਾ ਬਾਗ, ਕਬਾੜੀ ਮਾਰਕੀਟ, ਦੌਲਤਪੁਰ ਤੇ ਫਲੌਲੀ ਦਾ ਦੌਰਾ <br/>

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਡੀ ਨਦੀ 'ਤੇ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ¢ ਅਜੀਤ ਤਸਵੀਰ <br/> 04-09-2025
ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵੱਡੀ ਨਦੀ ਦਾ ਜਾਇਜ਼ਾ ਲੈਂਦਿਆਂ ਰਾਜਪੁਰਾ ਰੋਡ ਪੁਲ, ਹੀਰਾ ਬਾਗ, ਕਬਾੜੀ ਮਾਰਕੀਟ, ਦੌਲਤਪੁਰ ਤੇ ਫਲੌਲੀ ਦਾ ਦੌਰਾ ਕਰਕੇ ਪਾਣੀ ਦੀ ਮੌਜੂਦਾ ਸਥਿਤੀ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ¢ ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਇਲਾਕੇ ਦੇ ਕੌਂਸਲਰ ਕੁਲਵੰਤ ਸਿੰਘ ਲਾਲਕਾ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ¢ ਡਾ. ਬਲਬੀਰ ਸਿੰਘ ਨੇ ਪਟਿਆਲਾ ਸ਼ਹਿਰ, ਅਰਬਨ ਅਸਟੇਟ ਤੇ 2023 'ਚ ਆਏ ਹੜ੍ਹਾਂ ਵਾਲੀਆਂ ਕਲੋਨੀਆਂ ਦੇ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਕਿਉਂਕਿ ਪਿਛਲੀ ਵਾਰ ਹੜ੍ਹਾਂ ਦੇ ਬਣੇ ਕਾਰਨਾਂ ਨੂੰ ਠੀਕ ਕੀਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਫਲੌਲੀ ਨੇੜੇ ਖੱਪੇ ਨੂੰ ਭਰਿਆ ਗਿਆ ਹੈ ਅਤੇ ਉਹ ਖ਼ੁਦ ਕਈ ਵਾਰ ਵੱਡੀ ਨਦੀ ਦਾ ਦੌਰਾ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕਰ ਚੁੱਕੇ ਹਨ ਅਤੇ ਇਲਾਕੇ ਦੇ ਲੋਕਾਂ ਨੇ ਵੀ ਇਸ ਵਾਰ ਵੱਡੀ ਨਦੀ 'ਤੇ ਪ੍ਰਬੰਧਾਂ ਉਪਰ ਤਸੱਲੀ ਜਤਾਈ ਹੈ¢ ਫਲੌਲੀ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਉਹ ਮੁਹਾਲੀ ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਦੇ ਡਿਪਟੀ ਕਮਿਸ਼ਨਰਾਂ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਨਾਲ ਵੀ ਤਾਲਮੇਲ ਰੱਖਣ ਸਮੇਤ ਮੌਸਮ 'ਤੇ ਵੀ ਨਜ਼ਰ ਰੱਖ ਰਹੇ ਹਨ ਅਤੇ ਹਾਲ ਦੀ ਘੜੀ ਨਦੀ 'ਚ ਪਾਣੀ ਦਾ ਪੱਧਰ ਚਾਰ ਫੁੱਟ ਤੋਂ ਹੇਠਾਂ ਹੈ¢ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਵੱਡੀ ਨਦੀ ਦੇ ਬੰਨਾਂ ਨੂੰ ਮਜਬੂਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਤੌਰ ਉਤੇ ਚੱਲ ਰਹੇ ਕੰਮ ਦਾ ਹਰੇਕ ਹਫਤੇ ਜਾਇਜਾ ਲੈਣਾ ਇਲਾਕਾ ਨਿਵਾਸੀਆਂ ਦਾ ਮਨੋਬਲ ਵਧਾਉਂਦਾ ਹੈ¢ ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚੋਂ ਲੰਘਦੇ ਨਦੀਆਂ ਤੇ ਨਾਲਿਆਂ ਦੀ 24 ਘੰਟੇ ਨਜ਼ਰਸਾਨੀ ਕੀਤੀ ਜਾ ਰਹੀ ਹੈ ਤੇ ਐਮਰਜੈਂਸੀ ਰਿਸਪਾਂਸ ਟੀਮਾਂ ਵੀ ਬਣਾਈਆਂ ਗਈਆਂ ਹਨ ਤੇ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ਅਤੇ 2358550 ਵੀ 24 ਘੰਟੇ ਕਾਰਜਸ਼ੀਲ ਹਨ¢

ਪਿਛਲੀ ਖ਼ਬਰ ਨਾਭਾ 'ਚ ਕਿਸਾਨੀ ਮੋਰਚੇ ਦੀਆਂ ਟਰਾਲੀਆਂ ਦਾ ਸਾਮਾਨ ਬਰਾਮਦ ਹੋਣ ਸੰਬੰਧੀ 'ਆਪ' ਆਗੂ ਵਿਰੁੱਧ ਰੋਸ <br/> ਅਗਲੀ ਖ਼ਬਰ ਫੁੱਫੜ ਵਲੋਂ ਅਸ਼ਲੀਲ ਹਰਕਤਾਂ ਕਰਨ ਦੇ ਚਲਦੇ ਮਾਮਲੇ ਦੌਰਾਨ ਨਾਬਾਲਗ ਲੜਕੀ ਵਲੋਂ ਖ਼ੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।