19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਨਾਭਾ 'ਚ ਕਿਸਾਨੀ ਮੋਰਚੇ ਦੀਆਂ ਟਰਾਲੀਆਂ ਦਾ ਸਾਮਾਨ ਬਰਾਮਦ ਹੋਣ ਸੰਬੰਧੀ 'ਆਪ' ਆਗੂ ਵਿਰੁੱਧ ਰੋਸ <br/>

ਧਰਨੇ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂ ਥਾਣਾ ਕੋਤਵਾਲੀ ਦੇ ਮੁਖੀ ਸਰਬਜੀਤ ਸਿੰਘ ਚੀਮਾ ਨੂੰ ਮੰਗ ਪੱਤਰ ਦਿੰਦੇ ਹੋਏ | ਤਸਵੀਰ : ਕਰਮਜੀਤ ਸਿੰਘ <br/> 04-09-2025
ਨਾਭਾ, 3 ਸਤੰਬਰ (ਕਰਮਜੀਤ ਸਿੰਘ)-ਨਾਭਾ ਹਲਕੇ ਤੋਂ ਕਿਸਾਨੀ ਮੋਰਚੇ ਦੀਆਂ ਟਰਾਲੀਆਂ ਦਾ ਸਮਾਨ ਬਰਾਮਦ ਹੋਣ ਮਗਰੋਂ ਸਿਆਸੀ ਪਾਰਟੀਆਂ ਹੋਰ ਗਰਮ ਹੋ ਗਏ ਹਨ | ਬੌੜਾਂ ਗੇਟ ਚੌਂਕ 'ਚ ਕਿਸਾਨ ਜਥੇਬੰਦੀਆਂ ਅਤੇ ਸਥਾਨਕ ਸੰਸਥਾਵਾਂ ਵਲੋਂ ਵਿਸ਼ਾਲ ਰੋਸ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ 'ਆਪ' ਆਗੂ ਦਾ ਪੁਤਲਾ ਸਾੜਿਆ ਗਿਆ | ਧਰਨੇ ਦੌਰਾਨ ਕੌਂਸਲਰ ਗੁਰਸੇਵਕ ਸਿੰਘ ਗੋਲੂ, ਉਦਯੋਗਪਤੀ ਜੀ.ਐਸ. ਭੱਟੀ, ਆੜ੍ਹਤੀਆਂ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਜਤਿੰਦਰ ਜੱਤੀ, ਕਿਸਾਨ ਆਗੂ ਹਰਵਿੰਦਰ ਸਿੰਘ ਹੈਰੀ, ਸੰਦੀਪ ਹਿੰਦ ਕੰਬਾਈਨ ਸਮੇਤ ਕਈ ਵੱਖ-ਵੱਖ ਸੰਸਥਾਵਾਂ ਦੇ ਆਗੂ ਮੌਜੂਦ ਸਨ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਨਾਭਾ ਕੌਂਸਲ ਪ੍ਰਧਾਨ ਦੇ ਪਤੀ ਪੰਕਜ ਪੱਪੂ ਦੇ ਪਲਾਟ ਤੋਂ ਕਿਸਾਨੀ ਮੋਰਚੇ ਦਾ ਸਮਾਨ ਬਰਾਮਦ ਹੋਇਆ ਹੈ ਪਰ ਸਿਆਸੀ ਦਬਾਅ ਕਾਰਨ ਪੁਲਿਸ ਕਾਰਵਾਈ ਕਰਨ 'ਚ ਢਿੱਲੀ ਕਰ ਰਹੀ ਹੈ | ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਇਹ ਮਾਮਲਾ ਹਲਕੇ ਦੀ ਇੱਜ਼ਤ ਨਾਲ ਜੁੜਿਆ ਹੈ ਅਤੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਬੀ.ਕੇ.ਯੂ. ਆਜ਼ਾਦ ਦੇ ਗਮਦੂਰ ਸਿੰਘ ਅਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿਚ ਪੰਕਜ ਪੱਪੂ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਕਿਸਾਨ ਖ਼ੁਦ ਉਸ ਨੂੰ ਪੁਲਿਸ ਦੇ ਹਵਾਲੇ ਕਰਨ ਲਈ ਮਜਬੂਰ ਹੋਣਗੇ | ਆਖ਼ਰ 'ਚ ਐਸ.ਐਚ.ਓ. ਕੋਤਵਾਲੀ ਸਰਬਜੀਤ ਸਿੰਘ ਚੀਮਾ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਨਿਰਪੱਖ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਜਲਦੀ ਗਿ੍ਫ਼ਤਾਰ ਕੀਤਾ ਜਾਵੇਗਾ |

ਪਿਛਲੀ ਖ਼ਬਰ ਹੜ੍ਹਾਂ ਦੇ ਪ੍ਰਬੰਧ ਵਿਚ ਸਰਕਾਰ ਦੀ ਨੀਤੀ ਨਿਕੰਮੀ-ਚੌਧਰੀ ਨਿਰਮਲ ਸਿੰਘ ਭੱਟੀਆਂ ਅਗਲੀ ਖ਼ਬਰ ਸਿਹਤ ਮੰਤਰੀ ਵਲੋਂ ਹੜ੍ਹ ਰੋਕੂ ਪ੍ਰਬੰਧ ਦੇਖਣ ਲਈ ਵੱਡੀ ਨਦੀ 'ਤੇ ਰਾਜਪੁਰਾ ਰੋਡ ਪੁਲ, ਹੀਰਾ ਬਾਗ, ਕਬਾੜੀ ਮਾਰਕੀਟ, ਦੌਲਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।