18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਰਬੱਤ ਦੇ ਭਲੇ ਤੇ ਹੜ੍ਹ ਪੀੜਤਾਂ ਦੇ ਸੁੱਖ ਲਈ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ <br/>

ਰਾਜਪੁਰਾ ਦੇ ਗੁਰਦੁਆਰਾ ਸਿੰਘ ਸਭਾ ਗੁਲਾਬ ਨਗਰ ਵਿਖੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰ | ਤਸਵੀਰ : ਗੁਰਵਿੰਦਰ ਪਾਲ ਸਿੰਘ <br/> 22-09-2025
ਰਾਜਪੁਰਾ, 21 ਸਤੰਬਰ (ਜੀ. ਪੀ. ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਧਾਨ ਸੇਵਕ ਸਿੰਘ ਦੀ ਦੇਖ-ਰੇਖ 'ਚ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ, ਹੜ੍ਹ ਪੀੜਤਾਂ ਦੇ ਸੁੱਖਾਂ ਤੇ ਮੁੜ ਬਸੇਵੇ ਲਈ ਅਤੇ ਇਲਾਕੇ ਦੀਆਂ ਸੁੱਖ ਸ਼ਾਂਤੀ ਲਈ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ | ਜਿਸ ਵਿਚ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਅਤੇ ਸਿਆਸੀ ਹਸਤੀਆਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰ ਵੀ ਨਤਮਸਤਕ ਹੋਏ | ਇਸ ਦੌਰਾਨ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਆਪਣੇ ਸਾਥੀਆਂ ਨਾਲ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਣ ਗੁਰਦੁਆਰਾ ਸਾਹਿਬ ਪਹੁੰਚੇ | ਇਸ ਮੌਕੇ ਕੀਰਤਨ ਦਰਬਾਰ ਸਜਾਏ ਗਏ ਅਤੇ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਕਥ ਕੀਰਤਨ ਨਾਲ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਿਆ ਤੇ ਹੜ੍ਹ ਪੀੜਤਾਂ ਦੇ ਸੁੱਖਾਂ ਅਤੇ ਮੁੜ ਬਸੇਬੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਬਲਜਿੰਦਰ ਸਿੰਘ, ਗੁਰਚਰਨਜੀਤ ਸਿੰਘ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਮੋਹਨ ਸਿੰਘ, ਪ੍ਰਦੀਪ ਸਿੰਘ, ਅਵਤਾਰ ਸਿੰਘ, ਅਜਾਇਬ ਸਿੰਘ, ਨਵਜੋਤ ਸਿੰਘ, ਗੁਰਕੀਰਤ ਸਿੰਘ, ਤਲਵਿੰਦਰ ਸਿੰਘ, ਰਾਜਿੰਦਰ ਸਿੰਘ ਰਾਜੂ ਸਮੇਤ ਹੋਰਾਂ ਨੇ ਆਪਣੀ ਸੇਵਾ ਨਿਭਾਈ |

ਪਿਛਲੀ ਖ਼ਬਰ ਬੇਲਰ ਯੂਨੀਅਨ ਵਲੋਂ ਫ਼ੈਸਲਾਕੁਨ ਸੰਘਰਸ਼ ਦਾ ਐਲਾਨ-ਗੁਰਭੇਜ ਸਿੰਘ ਜੋਗੀਪੁਰ <br/> ਅਗਲੀ ਖ਼ਬਰ ਬਖ਼ਸ਼ੀਸ਼ ਬੱਗਾ ਫਾਊਾਡੇਸ਼ਨ ਵਲੋਂ 31ਵੀਂ ਬਰਸੀ 'ਤੇ ਲਗਾਏ ਬੂਟੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।