17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪਿੰਡ ਸਕੋਹਾਂ ਤੇ ਧਨੌਰੀ 'ਚ ਮਹਿਲਾਵਾਂ ਨੇ 'ਆਪ' ਪਾਰਟੀ ਦਾ ਫੜਿਆ ਪੱਲਾ <br/>

ਨਾਭਾ ਦੇ ਪਿੰਡ ਸਕੋਹਾਂ ਤੇ ਧਨੌਰੀ ਵਿਖੇ ਰਾਜਵਿੰਦਰ ਕੌਰ ਖਰੌੜ ਦੀ ਅਗਵਾਈ 'ਚ ਹੋਈ ਇਕੱਤਰਤਾ ਦੇ ਦਿ੍ਸ਼ | ਅਜੀਤ ਤਸਵੀਰਾਂ <br/> 22-09-2025
ਨਾਭਾ, 21 ਸਤੰਬਰ (ਜਗਨਾਰ ਸਿੰਘ ਦੁਲੱਦੀ)-ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਵਿਚ ਹਲਕਾ ਕੋਆਰਡੀਨੇਟਰ ਰਾਜਵਿੰਦਰ ਕੌਰ ਖਰੌੜ ਮਹਿਲਾ ਵਿੰਗ ਆਮ ਆਦਮੀ ਪਾਰਟੀ ਵਲੋਂ ਹਲਕੇ ਦੇ ਪਿੰਡ ਸਕੋਹਾਂ ਅਤੇ ਧਨੋਰੀ ਪਿੰਡ ਦੀਆਂ ਮਹਿਲਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਰਾਜਵਿੰਦਰ ਕੌਰ ਖਰੌੜ ਵਲੋਂ ਸੂਬੇ ਦੀ 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸੰਬੰਧੀ ਵੀ ਜਾਣੂ ਕਰਵਾਇਆ ਅਤੇ ਪਿੰਡ ਦੀਆਂ ਮਹਿਲਾਵਾਂ ਵਲੋਂ ਵੀ ਆਉਣ ਵਾਲੀਆਂ ਚੋਣਾਂ ਵਿਚ ਮੋਢੇ ਨਾਲ ਮੋਢਾ ਲਾ ਕੇ ਪਾਰਟੀ ਨਾਲ ਖੜ੍ਹਨ ਦਾ ਭਰੋਸਾ ਦਿੱਤਾ ਗਿਆ | ਰਾਜਵਿੰਦਰ ਕੌਰ ਖਰੌੜ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਇਕ ਕਰ ਰਹੀ ਹੈ ਉੱਥੇ ਪੰਜਾਬ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਵਿਚ ਵੀ ਕੋਈ ਕਸਰ ਬਾਕੀ ਨਹੀਂ ਛੱਡ ਰਹੀ | ਇਸ ਮੌਕੇ ਮਹਿਲਾ ਵਿੰਗ ਦੀ ਪੂਰੀ ਟੀਮ, ਬਲਾਕ ਪ੍ਰਧਾਨ ਅਤੇ ਪਿੰਡ ਦੇ ਸਰਪੰਚ, ਸਮੂਹ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡਾਂ ਦੀਆਂ ਮਹਿਲਾਵਾਂ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਆਗੂਆਂ ਵਲੋਂ ਨਵੇਂ ਲਗਾਏ ਇੰਚਾਰਜ ਨਾਲ ਮੁਲਾਕਾਤ <br/> ਅਗਲੀ ਖ਼ਬਰ ਭਾਰਤ ਦਾ ਸੰਵਿਧਾਨਕ ਢਾਂਚਾ ਮਜ਼ਬੂਤ, ਪਰ ਸਿਆਸੀ ਅਮਲ ਤੇ ਨੈਤਿਕਤਾ ਦੀ ਪਾਲਣਾ ਦੀ ਘਾਟ ਕਾਰਨ ਪ੍ਰਭਾਵਸ਼ੀਲਤਾ ਅਕਸਰ ਪੈ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।